Punjab News: 'ਆਪ' ਪੰਜਾਬ ਦੇ ਸੀਨੀਅਰ ਬੁਲਾਰੇ ਨੇ ਜੇਪੀ ਨੱਡਾ ਦੇ ਬਿਆਨ 'ਤੇ ਦਿੱਤਾ ਜਵਾਬ

ਏਜੰਸੀ

ਖ਼ਬਰਾਂ, ਪੰਜਾਬ

Punjab News:ਜੇਕਰ ਪੰਜਾਬ ਦੇ ਲੋਕ ਇੰਨੇ ਹੀ ਫਿਕਰਮੰਦ ਹਨ ਤਾਂ ਉਹ ਪੰਜਾਬ ਦਾ ਪੈਸਾ ਕਿਉਂ ਰੋਕ ਰਹੇ ਹਨ?-ਨੀਲ ਗਰਗ

Punjab Politics: 'AAP' Punjab's senior spokesperson responded to JP Nadda's statement

 

Punjab News: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਜੇ.ਪੀ. ਨੱਡਾ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਜੇ.ਪੀ. ਨੱਡਾ ਨੂੰ ਪਤਾ ਹੋਣਾ ਚਾਹੀਦਾ ਹੈ ਕਿ 376 ਕਰੋੜ ਰੁਪਏ ਦੀ ਬਕਾਇਆ ਰਾਸ਼ੀ 'ਚੋਂ 220 ਕਰੋੜ ਰੁਪਏ ਕੇਂਦਰ ਦੇ ਹਨ। ਅਤੇ ਕੇਂਦਰ ਸਰਕਾਰ ਨੇ ਪਿਛਲੇ ਦੋ ਸਾਲਾਂ ਤੋਂ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਦੇ 800 ਕਰੋੜ ਰੁਪਏ ਤੋਂ ਵੱਧ ਦੇ ਫੰਡ ਰੋਕੇ ਹੋਏ ਹਨ।

ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕੇਂਦਰ ਵੱਲੋਂ ਵੱਖ-ਵੱਖ ਸਕੀਮਾਂ ਦੇ ਪੰਜਾਬ ਦੇ ਹਿੱਸੇ ਦੇ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਰੋਕ ਦਿੱਤਾ ਗਿਆ ਹੈ। ਪਿਛਲੇ ਦੋ ਸਾਲਾਂ ਤੋਂ ਪੰਜਾਬ ਸਰਕਾਰ ਕੇਂਦਰ ਤੋਂ ਲਗਾਤਾਰ ਆਪਣੇ ਹੱਕਾਂ ਦੀ ਮੰਗ ਕਰ ਰਹੀ ਹੈ ਪਰ ਕੇਂਦਰ ਕੋਈ ਸੁਣਵਾਈ ਨਹੀਂ ਕਰ ਰਿਹਾ।

ਨੀਲ ਗਰਗ ਨੇ ਕਿਹਾ ਕਿ ਨੱਡਾ ਜੀ ਸਾਨੂੰ 8000 ਕਰੋੜ ਰੁਪਏ ਦੀ ਸਹੀ ਰਕਮ ਦੇਵੇ। ਗਰਗ ਨੇ ਕਿਹਾ ਕਿ ਜੇਕਰ ਪੰਜਾਬ ਦੇ ਲੋਕਾਂ ਲਈ ਇੰਨੇ ਹੀ ਫਿਕਰਮੰਦ ਹਨ ਤਾਂ ਸਾਡੇ (ਪੰਜਾਬ) ਦੇ ਪੈਸੇ ਕਿਉਂ ਰੋਕੇ ਹੋਏ ਹਨ?