ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਤਾ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

84 ਸਾਲਾ ਮਾਤਾ ਰਾਜਿੰਦਰ ਕੌਰ ਦਾ ਬੀਤੀ ਰਾਤ ਦੇਹਾਂਤ

Punjab Vidhan Sabha Speaker Kultar Singh Sandhawan expressed grief over the demise of Mata Rajinder Kaur

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੀਨੀਅਰ ਪੱਤਰਕਾਰ ਗੁਰਉਪਦੇਸ਼ ਭੁੱਲਰ ਦੇ ਮਾਤਾ ਸ੍ਰੀਮਤੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਿਹਤ ਵਿਭਾਗ ‘ਚ ਬਤੌਰ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਹੇ 84 ਸਾਲਾ ਮਾਤਾ ਰਾਜਿੰਦਰ ਕੌਰ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਉਹ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਹੋਣ ਕਰਨ ਮੋਹਾਲੀ ਦੇ ਇੱਕ ਹਸਪਤਾਲ ‘ਚ ਜ਼ੇਰੇ ਇਲਾਜ ਸਨ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।