ਦੁਬਈ ਵਿਖੇ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਮੌਤ, ਤਿੰਨ ਮਹੀਨੇ ਪਹਿਲਾਂ ਗਿਆ ਸੀ ਵਿਦੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਟਾਂਡਾ ਦੇ ਪਿੰਡ ਖਾਨਪੁਰ ਦਾ ਰਹਿਣ ਵਾਲਾ ਸੀ ਮ੍ਰਿਤਕ ਲਖਵਿੰਦਰ ਸਿੰਘ

Punjabi youth died in a road accident in Dubai, had gone abroad three months ago

ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਕਸਬਾ ਟਾਂਡਾ ਦੇ ਪਿੰਡ ਖਾਨਪੁਰ ਦੇ ਨੌਜਵਾਨ ਲਖਵਿੰਦਰ ਸਿੰਘ ਦੀ ਦੁਬਈ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਲਖਵਿੰਦਰ ਦੇ ਪਿਤਾ ਪਰਗਟ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਲੜਕੇ ਹਨ ਅਤੇ ਲਖਵਿੰਦਰ ਛੋਟਾ ਪੁੱਤਰ ਸੀ। ਉਨ੍ਹਾਂ ਨੇ ਦੱਸਿਆ  ਲਖਵਿੰਦਰ ਤਿੰਨ ਮਹੀਨੇ ਪਹਿਲਾਂ ਹੀ ਦੁਬਈ ਗਿਆ ਸੀ ਅਤੇ ਇੱਕ ਨਾਨ ਫੂਡ ਐਲਆਈਸੀ ਕੰਪਨੀ ਵਿੱਚ ਡਿਲੀਵਰੀ ਬੁਆਏ ਵਜੋਂ ਕੰਮ ਕਰਦਾ ਸੀ।

ਉਨ੍ਹਾਂ ਨੇ ਦੱਸਿਆ ਹੈ ਕਿ ਲਖਵਿੰਦਰ ਆਪਣੇ ਕੰਮ ਤੋਂ ਬਹੁਤ ਖੁਸ਼ ਸੀ ਅਤੇ ਕੁਝ ਦਿਨ ਪਹਿਲਾਂ ਹੀ ਉਸ ਨੇ ਫ਼ੋਨ 'ਤੇ ਦੱਸਿਆ ਕਿ ਉਸ ਕੋਲ ਦੁਬਈ ਦਾ ਡਰਾਈਵਿੰਗ ਲਾਇਸੰਸ ਵੀ ਮਿਲ ਗਿਆ ਹੈ।ਉਨ੍ਹਾਂ ਨੇ ਦੱਸਿਆ ਬੀਤੇ ਦਿਨ 20 ਤਰੀਕ ਨੂੰ ਸ਼ਾਮ 6 ਵਜੇ ਜਦੋਂ ਲਖਵਿੰਦਰ ਦੀ ਮੌਤ ਦੀ ਖ਼ਬਰ ਆਈ ਤਾਂ ਪਰਿਵਾਰ ਗ਼ਮ ਵਿੱਚ ਡੁੱਬ ਗਿਆ


ਪਰਗਟ ਸਿੰਘ ਦਾ ਕਹਿਣਾ ਹੈ ਕਿ ਸਾਨੂੰ ਫੋਨ 'ਤੇ ਦੱਸਿਆ ਗਿਆ ਸੀ ਕਿ ਡਿਲੀਵਰੀ ਦੇ ਕੰਮ ਦੌਰਾਨ ਲਖਵਿੰਦਰ ਦਾ ਐਕਸੀਡੈਂਟ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਲਖਵਿੰਦਰ ਦੀ ਮੌਤ ਦੀ ਜਾਂਚ ਕਰਵਾਈ ਜਾਵੇ ਅਤੇ ਉਸਦੀ ਮ੍ਰਿਤਕ ਦੇਹ ਨੂੰ ਪਿੰਡ ਖਾਨਪੁਰ ਲਿਆਉਣ ਲਈ ਸਹਿਯੋਗ ਦਿੱਤਾ ਜਾਵੇ ਤਾਂ ਜੋ ਪਰਿਵਾਰ ਉਸਦਾ ਅੰਤਿਮ ਸੰਸਕਾਰ ਕਰ ਸਕੇ।