ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਦੇਹਾਂਤ
ਹਰਮੇਲ ਸਿੰਘ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਸਨ
Former minister Harmel Singh Tohra passes away
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖਲ ਸਨ। ਜਾਣਕਾਰੀ ਮੁਤਾਬਕ ਹਰਮੇਲ ਸਿੰਘ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਸਨ। ਹਰਮੇਲ ਸਿੰਘ ਨੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਏ।