ਸੂਬੇ ਵਿਚ 3486102 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ 20 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 3486102 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ...

Paddy purchase of 3486102 metric tonnes in the state

ਚੰਡੀਗੜ੍ਹ (ਸਸਸ) : ਪੰਜਾਬ ਵਿਚ 20 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 3486102 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਚੋਂ ਖ਼ਰੀਦੇ ਕੁੱਲ 3486102 ਮੀਟ੍ਰਿਕ ਟਨ ਝੋਨੇ ਵਿਚੋਂ 3441230 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵਲੋਂ ਜਦਕਿ 44872 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵਲੋਂ ਖ਼ਰੀਦਿਆ ਜਾ ਚੁੱਕਾ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਨਗ੍ਰੇਨ ਵੱਲੋਂ 1127884 ਟਨ, ਮਾਰਕਫੈੱਡ ਵੱਲੋਂ 829041 ਟਨ ਅਤੇ ਪਨਸੱਪ ਵਲੋਂ 705969 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵਲੋਂ ਕ੍ਰਮਵਾਰ 345310 ਟਨ ਅਤੇ 367609 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ ਵੀ 65417 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।