ਹਜ਼ਾਰਾਂ ਅਧਿਆਪਕਾਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵਲ ਰੋਸ ਮਾਰਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਰਨ ਵਰਤ 'ਤੇ ਬੈਠੇ ਅਧਿਆਪਕਾਂ ਦੀ ਸਿਹਤ ਲਗਾਤਾਰ ਵਿਗੜਨ ਲੱਗੀ...........

Thousands of teachers protest in the Chief Minister's residence

ਪਟਿਆਲਾ : ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨ ਅਤੇ ਹੋਰ ਮੰਗਾਂ ਸਬੰਧੀ ਚੱਲ ਰਹੇ ਪੱਕੇ ਧਰਨੇ ਅਤੇ ਮਰਨ ਵਰਤ ਦੇ 15ਵੇਂ ਦਿਨ ਸੂਬੇ ਭਰ 'ਚੋਂ ਪਹੁੰਚੇ ਹਜ਼ਾਰਾਂ ਅਧਿਆਪਕਾਂ ਨੇ ਮੁਲਾਜ਼ਮਾਂ, ਕਿਸਾਨਾਂ ਅਤੇ ਵਿਦਿਆਰਥੀਆਂ ਨੂੰ ਨਾਲ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵਲ ਵਿਸ਼ਾਲ ਸੂਬਾ ਪਧਰੀ ਰੋਸ ਮਾਰਚ ਕੀਤਾ। ਅੰਮ੍ਰਿਤਸਰ ਸਾਹਿਬ ਵਿਖੇ ਹੋਏ ਦਰਦਨਾਕ ਰੇਲ ਹਾਦਸੇ 'ਚ ਹੋਈਆਂ ਮੌਤਾਂ 'ਤੇ ਸ਼ੋਕ ਮਤਾ ਪਾਸ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ ਗਿਆ। ਪਿਛਲੇ 15 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਅਧਿਆਪਕਾਂ ਨੇ ਮੰਗਾਂ ਪੂਰੀਆਂ ਹੋਣ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਵੀ ਕੀਤਾ। 

ਸਾਂਝਾ ਅਧਿਆਪਕ ਮੋਰਚਾ ਦੇ ਸੂਬਾਈ ਕਨਵੀਨਰਾਂ ਹਰਜੀਤ ਸਿਘ ਬਸੋਤਾ, ਬਾਜ਼ ਸਿਘ ਖਹਿਰਾ, ਬਲਕਾਰ ਸਿੰਘ ਵਲਟੋਹਾ ਨੇ ਅਪਣੇ ਸੰਬੋਧਨ ਰਾਹੀਂ ਦਸਿਆ ਕਿ ਨਿਜੀਕਰਨ ਦੀਆਂ ਲੋਕ ਵਿਰੋਧੀ ਨੀਤੀਆਂ ਤਹਿਤ ਸੂਬੇ ਦੀ ਜਨਤਕ ਸਿਖਿਆ ਪ੍ਰਣਾਲੀ ਨੂੰ ਤਹਿਤ ਨਹਿਸ ਕਰਨ ਲੱਗੀ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀਆਂ ਵਾਜਬ ਮੰਗਾਂ ਦਾ ਹੱਲ ਕਰਨ ਦੀ ਬਜਾਏ

ਜਬਰ ਨਾਲ ਸੰਘਰਸ਼ ਨੂੰ ਦਬਾਉਣ ਦੇ ਰਾਹ ਪੈਣ ਕਾਰਨ ਸਰਕਾਰ ਨੂੰ ਲਾਜ਼ਮੀ ਤੌਰ 'ਤੇ ਇਸ ਦੀ ਵੱਡੀ ਸਿਆਸੀ ਕੀਮਤ ਦੇਣੀ ਪਵੇਗੀ। ਹਰ ਦਿਨ ਪੰਜਾਬ ਸਰਕਾਰ ਦੀਆਂ ਅਰਥੀਆਂ ਨੂੰ ਲਾਂਬੂ ਲਾਉਣ ਵਾਲੇ ਅਧਿਆਪਕਾਂ ਦੀ ਗਿਣਤੀ ਵਧਣ ਦੇ ਨਾਲ-ਨਾਲ ਹੋਰ ਮੁਲਾਜ਼ਮ, ਵਿਦਿਆਰਥੀ, ਕਿਸਾਨ, ਨੌਜਵਾਨ ਤੇ ਮਜ਼ਦੂਰ ਵੀ ਇਸ ਸੰਘਰਸ਼ ਦੀ ਪਿੱਠ 'ਤੇ ਆ ਖੜੇ ਹਨ।