ਜ਼ਿਮਨੀ ਚੋਣਾਂ ਦੌਰਾਨ ਜਲਾਲਾਬਾਦ 'ਚ ਧੱਕਾ ਮੁੱਕੀ ਦੀ ਕੋਸ਼ਿਸ਼!

ਏਜੰਸੀ

ਖ਼ਬਰਾਂ, ਪੰਜਾਬ

ਵੀਡੀਓ ਬਣਾ ਰਹੇ ਨੌਜਵਾਨ ਦਾ ਫ਼ੋਨ ਖੋਹਣ ਦੀ ਕੋਸ਼ਿਸ਼

Elections in Jalalabad

ਜਲਾਲਾਬਾਦ: ਜ਼ਿਮਨੀ ਚੋਣਾਂ ਨੂੰ ਲੈ ਕੇ ਪੋਲਿੰਗ ਬੂਥਾਂ ਤੇ ਵੋਟਿੰਗ ਲਗਾਤਾਰ ਜਾਰੀ ਹੈ। ਕਈ ਜਗ੍ਹਾ ਸ਼ਾਂਤਮਈ ਵੋਟਿੰਗ ਹੋ ਰਹੀ ਹੈ ਅਤੇ ਕਈ ਜਗ੍ਹਾ ਕੁਝ ਸਿਆਸੀ ਆਗੂਆਂ ਅਤੇ ਸਮਰਥਕਾਂ ਦੇ ਵਿਵਾਦ ਵੀ ਸਾਹਮਣੇ ਆ ਰਹੇ ਹਨ।

ਅਜਿਹਾ ਹੀ ਇੱਕ ਮਾਮਲਾ ਜਲਾਲਾਬਾਦ ਤੋਂ ਸਾਹਮਣੇ ਆਇਆ ਹੈ ਜਿਥੇ ਆਜ਼ਾਦ ਉਮੀਦਵਾਰ ਜਗਦੀਪ ਗੋਲਡੀ ਕੰਬੋਜ ਵਲੋਂ ਵੋਟਾਂ ਦੌਰਾਨ ਵਿਰੋਧੀ ਪਾਰਟੀ ਵਲੋਂ ਧੱਕੇ ਸ਼ਾਹੀ ਕਰਨ ਦੇ ਦੋਸ਼ ਲਗਾਏ ਗਏ ਹਨ ਉਨ੍ਹਾਂ ਦੇ ਨਾਲ ਵਿਰੋਧੀ ਪਾਰਟੀ ਦੇ ਕਈ ਆਗੂਆਂ ਵਲੋਂ ਥੋੜੀ ਧੱਕਾ ਮੁੱਕੀ ਦਾ ਇੱਕ ਵੀਡੀਓ ਵੀ ਵਾਇਰਲ ਹੋਇਆ। ਇਸ ਮਾਮਲੇ ਬਾਰੇ ਬਾਅਦ 'ਚ ਗੋਲਡੀ ਕੰਬੋਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵੋਟਾਂ ਦੌਰਾਨ ਕਾਂਗਰਸ ਪਾਰਟੀ ਵਲੋਂ ਧੱਕਾ ਕੀਤਾ ਜਾ ਰਿਹਾ ਹੈ ਅਤੇ ਚੋਣ ਕਮਿਸ਼ਨ ਦੀ ਉਲੰਘਣਾ ਕੀਤੀ ਜਾ ਰਹੀ ਹੈ।

ਗੋਲਡੀ ਕੰਬੋਜ ਦਾ ਕਹਿਣਾ ਹੈ ਕਿ ਉਸ ਦੇ ਬੂਥ ਤੇ ਡੇਢ ਘੰਟਾ ਵੋਟਿੰਗ ਸ਼ੁਰੂ ਨਹੀਂ ਹੋਈ ਸੀ। ਉਹਨਾਂ ਦੇ ਬੂਥ ਦੀ ਮਸ਼ੀਨ ਖਰਾਬ ਹੋ ਗਈ ਸੀ। ਹਰੇਕ ਬੂਥ ਤੇ ਬਾਹਰਲੀਆਂ ਗੱਡੀਆਂ ਆ ਕੇ ਬੈਠੀਆਂ ਹੋਈਆਂ ਹਨ। ਪ੍ਰਸ਼ਾਸਨ ਨੂੰ ਫੋਨ ਕਰਨ ਤੇ ਕੋਈ ਨਹੀਂ ਪਹੁੰਚਦਾ। ਜੇ ਉਹ ਪਹੁੰਚਦੇ ਵੀ ਹਨ ਤਾਂ ਉਹ ਵੀ ਲੇਟ। ਫਿਰ ਇਸ ਤੋਂ ਬਾਅਦ ਉਹ ਉੱਥੇ ਆ ਕੇ ਬੈਠ ਜਾਂਦੇ ਹਨ।

ਜਦਕਿ ਉਧਰ ਜਲਾਲਾਬਾਦ ਤੋਂ ਕਾਂਗਰਸੀ ਉਮੀਦਵਾਰ ਰਾਮਿੰਦਰ ਆਵਲਾ ਦਾ ਕਹਿਣਾ ਹੈ ਕਿ ਸਭ ਕੁਝ ਸ਼ਾਂਤਮਈ ਤਰੀਕੇ ਨਾਲ ਹੋ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਬੀਰ ਬਾਦਲ ਤੇ ਵੀ ਨਿਸ਼ਾਨਾ ਸਾਧਿਆ।ਈਟ : ਰਮਿੰਦਰ ਆਵਲਾ ਦੱਸ ਦਈਏ ਕਿ ਪਹਿਲਾ ਜਲਾਲਾਬਾਦ ਤੋਂ ਅਕਾਲੀ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਵੀ ਅਜਿਹਾ ਹੀ ਦੋਸ਼ ਲਗਾ ਚੁੱਕੇ ਹਨ।

ਜ਼ਿਮਨੀ ਚੋਣਾਂ ਨੂੰ ਲੈਕੇ ਸੀਐ ਅਖਾੜਾ ਪੂਰਾ ਮਘਿਆ ਹੋਇਆ ਹੈ। ਇੱਕ ਦੂਜੇ ਦੀ ਧਿਰ ਤੇ ਉਮੀਦਵਾਰਾਂ ਵਲੋਂ ਲਗਾਤਾਰ ਨਿਸ਼ਾਨੇ ਸਾਧੇ ਜਾ ਰਹੇ ਹਨ ਪਰ ਹੁਣ ਦੇਖਣਾ ਹੋਵੇਗਾ ਕਿ 24 ਤਾਰੀਕ ਨੂੰ ਜਿੱਤ ਕਿਸ ਉਮੀਦਵਾਰ ਦੀ ਝੋਲੀ ਚ ਡਿਗਦੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।