ਇਯਾਲੀ ਨੂੰ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਫ਼ੇਸਬੁੱਕ 'ਤੇ ਲਾਈਵ ਹੋ ਕੇ ਵੋਟਰਾਂ ਨੂੰ ਅਕਾਲੀ ਦਲ ਦੇ ਹੱਕ 'ਚ ਵੋਟ ਪਾਉਣ ਦੀ ਅਪੀਲ ਕਰਨੀ ਪਈ ਮਹਿੰਗੀ

Notices issued by Election Commission to Manpreet Singh Ayali

ਲੁਧਿਆਣਾ : ਪੰਜਾਬ 'ਚ ਚਾਰ ਸੀਟਾਂ 'ਤੇ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਵੋਟਿੰਗ ਦੀ ਪ੍ਰਕਿਰਿਆ ਸਵੇਰ 7 ਵਜੋ ਤੋਂ ਜਾਰੀ ਹੈ। ਇਹ ਪ੍ਰਕਿਰਿਆ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਚੋਣਾਂ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥਾਂ 'ਤੇ ਪਹੁੰਚ ਰਹੇ ਹਨ।  ਮੁੱਲਾਂਪੁਰ ਦਾਖਾ ਹਲਕੇ 'ਚ ਸਵੇਰ ਤੋਂ ਲੈ ਕੇ ਦੁਪਹਿਰ 2 ਵਜੇ ਤਕ 44.35 ਫ਼ੀ ਸਦੀ ਵੋਟਾਂ ਪੈ ਚੁੱਕੀਆਂ ਹਨ। ਵੋਟਾਂ ਦੇ ਪਹਿਲੇ ਪੜਾਅ ਦੌਰਾਨ ਸਵੇਰੇ 9 ਵਜੇ ਤਕ 6.54 ਫੀਸਦੀ ਵੋਟਾਂ ਪਈਆਂ ਸਨ, ਜਦੋਂ ਕਿ ਦੂਜੇ ਪੜਾਅ ਦੌਰਾਨ 11 ਵਜੇ ਤਕ ਵੋਟ ਫੀਸਦੀ ਵਧ ਕੇ 23.76 ਫੀਸਦੀ ਹੋ ਗਈ। ਤੀਜੇ ਪੜਾਅ ਦੌਰਾਨ ਕੁੱਲ ਵੋਟਿੰਗ ਫ਼ੀਸਦੀ 44.35 ਹੋ ਚੁੱਕੀ ਹੈ।

ਇਸ ਦੌਰਾਨ ਹਲਕਾ ਦਾਖਾ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੂੰ ਵੋਟਾਂ ਵਾਲੇ ਦਿਨ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਮਨਪ੍ਰੀਤ ਇਆਲੀ ਵਿਰੁਧ ਇਹ ਨੋਟਿਸ ਚੋਣ ਜ਼ਾਬਤੇ ਦੀ ਉਲੰਘਣਾ ਕਾਰਨ ਜਾਰੀ ਕੀਤਾ ਗਿਆ ਹੈ। ਅਸਲ 'ਚ ਮਨਪ੍ਰੀਤ ਇਆਲੀ ਨੇ ਸੋਮਵਾਰ ਸਵੇਰੇ ਫ਼ੇਸਬੁਕ 'ਤੇ ਲਾਈਵ ਹੋ ਕੇ ਲੋਕਾਂ ਨੂੰ ਅਕਾਲੀ ਦਲ ਨੂੰ ਵੋਟ ਪਾਉਣ ਦੀ ਅਪੀਲ ਕੀਤੀ, ਜਿਸ 'ਤੇ ਸਖ਼ਤ ਨੋਟਿਸ ਲੈਂਦੇ ਹੋਏ ਦਾਖਾ ਦੇ ਡੀ.ਐਸ.ਪੀ. ਨੂੰ ਚੋਣ ਕਮਿਸ਼ਨ ਵਲੋਂ ਹਦਾਇਤ ਕੀਤੀ ਗਈ ਕਿ ਉਨ੍ਹਾਂ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਕਾਰਵਾਈ ਕੀਤੀ ਜਾਵੇ।