ਡੈਮੋਕਰੈਟਿਕ ਅਕਾਲੀ ਦਲ ਦਾ ਸ਼ਤਾਬਦੀ ਸਮਾਰੋਹ 13 ਦਸੰਬਰ ਨੂੰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

-ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁੰਮ ਹੋਏ ਸਰੂਪਾ ਦੇ ਪਸ਼ਚਾਤਾਪ ਵਜੋਂ 8 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ

sukhdev singh dhindsa

ਮੋਹਾਲੀ-  ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੀ ਸੂਬਾ ਪੱਧਰੀ ਮੀਟਿੰਗ ਅੱਜ ਪਾਰਟੀ ਦੇ ਮੁੱਖ ਦਫ਼ਤਰ ਮੋਹਾਲੀ ਵਿਖੇ ਕੀਤੀ ਗਈ । ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ ।  ਮੀਟਿੰਗ ਤੋਂ ਬਾਅਦ ਜਾਰੀ ਪ੍ਰੈੱਸ ਬਿਆਨ ਵਿੱਚ ਸਰਦਾਰ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ  ਸ਼ਤਾਬਦੀ ਸਮਾਰੋਹ 13 ਦਸੰਬਰ 2020 ਨੂੰ ਲੁਧਿਆਣਾ ਜ਼ਿਲੇ ਵਿਚ ਵੱਡਾ ਇਕੱਠ ਕਰਕੇ ਮਨਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮਾਣਮੱਤਾ ਇਤਿਹਾਸ ਰਿਹਾ ਹੈ ਅਤੇ  ਅਨੇਕਾਂ ਮਹਾਂਪੁਰਸ਼ਾਂ ਅਤੇ ਸੂਰਵੀਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕਾਰਜ ਕੀਤਾ ਹੈ ।