ਰਾਜਪਾਲ ਨੇ ਬਿੱਲਾਂ 'ਤੇ ਮੋਹਰ ਨਹੀਂ ਲਗਾਈ ਤਾਂ ਕਾਂਗਰਸੀ ਕਿਸ ਗੱਲ ਦਾ ਜਸ਼ਨ ਮਨਾ ਰਹੇ- ਮਜੀਠੀਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਬਾਅਦ ਬਿਕਰਮ ਮਜੀਠੀਆ ਨੇ ਕੀਤੀ ਪ੍ਰੈਸ ਕਾਨਫਰੰਸ

Bikram Majithia Press Conference

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਦੀ ਕਾਰਵਾਈ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇਸ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਹਨਾਂ ਨੇ ਪੰਜਾਬ ਸਰਕਾਰ 'ਤੇ ਕਈ ਦੋਸ਼ ਲਗਾਏ।

ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਿਲ ਤਾਂ ਪੇਸ਼ ਕਰ ਦਿੱਤਾ ਪਰ ਗੱਲ਼ ਅਜੇ ਵੀ ਉੱਥੇ ਹੀ ਖੜ੍ਹੀ ਹੈ। ਉਹਨਾਂ ਨੇ ਕਿਹਾ ਸਰਕਾਰ ਨੇ ਸਾਰਾ ਕੁਝ ਗੋਲਮਾਲ ਕੀਤਾ ਹੈ। ਉਹਨਾਂ ਕਿਹਾ ਕਿ ਸਿਰਫ਼ ਕਣਕ ਅਤੇ ਝੋਨੇ 'ਤੇ ਐਮਐਸਪੀ ਦੀ ਮੰਗ ਕੀਤੀ ਗਈ, ਉਹ ਤਾਂ ਪਹਿਲਾਂ ਤੋਂ ਹੀ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਬਾਕੀ ਫਸਲਾਂ 'ਤੇ ਐਮਐਸਪੀ ਬਾਰੇ ਕਿਉਂ ਗੱਲ ਨਹੀਂ ਕੀਤੀ।

ਮਜੀਠੀਆ ਨੇ ਕਿਹਾ ਕਿ ਸਰਕਾਰ ਵੱਲੋਂ ਐਮਐਸਪੀ ਨੂੰ ਲੈ ਕੇ ਕੋਈ ਸਪੱਸ਼ਟ ਫੈਸਲਾ ਨਹੀਂ ਲਿਆ ਗਿਆ। ਉਹਨਾਂ ਕਿਹਾ ਕਿ ਅਜੇ ਤੱਕ ਪੰਜਾਬ ਦੇ ਰਾਜਪਾਲ ਨੇ ਵੀ ਪੰਜਾਬ ਸਰਕਾਰ ਦੇ ਬਿੱਲਾਂ 'ਤੇ ਅਪਣੀ ਸਹਿਮਤੀ ਦੀ ਮੋਹਰ ਨਹੀਂ ਲਗਾਈ ਪਰ ਕਾਂਗਰਸ ਸੂਬੇ ਭਰ ਵਿਚ ਜਸ਼ਨ ਕਿਉਂ ਮਨਾ ਰਹੀ ਹੈ। 

ਉਹਨਾਂ ਕਿਹਾ ਕਿ ਵਿਧਾਨ ਸਭਾ ਦੇ ਅੰਦਰ ਸਪੀਕਰ ਵੱਲੋਂ ਪੱਖਪਾਤੀ ਰਵੱਈਆ ਅਪਣਾਇਆ ਗਿਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਹਨੇਰੇ ਵਿਚ ਰੱਖਿਆ। ਮਜੀਠੀਆ ਨੇ ਕਿਹਾ ਕਿ ਕਾਲੇ ਕਾਨੂੰਨਾਂ ਖਿਲਾਫ਼ ਅਤੇ ਕਿਸਾਨੀ ਦੇ ਹੱਕ ਵਿਚ ਅਸੀਂ ਸਾਰੇ ਇਕੱਠੇ ਹਾਂ।