ਪੁਲਿਸ ਯਾਦਗਾਰੀ ਦਿਵਸ ਮੌਕੇ ਸੀਐਮ ਕੈਪਟਨ ਵੱਲੋਂ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸਲਾਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਹਾਂਮਾਰੀ ਦੌਰਾਨ ਪੰਜਾਬ ਪੁਲਿਸ ਨੇ ਪੰਜਾਬ ਵਾਸੀਆਂ ਲਈ ਕੀਤੀ ਕਾਬਿਲ-ਏ-ਤਾਰਿਫ਼ ਸੇਵਾ- ਕੈਪਟਨ ਅਮਰਿੰਦਰ ਸਿੰਘ

Captain Amarinder Singh salute Police forces for their dedication

ਚੰਡੀਗੜ੍ਹ: ਦੇਸ਼ ਭਰ ਵਿਚ ਅੱਜ 21 ਅਕਤੂਬਰ ਨੂੰ ਪੁਲਿਸ ਯਾਦਵਾਗੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਦੇ ਜਵਾਨਾਂ ਨੂੰ ਸਲਾਮ ਕੀਤਾ। ਪੁਲਿਸ ਦੇ ਸਮਰਪਣ, ਮਿਹਤਨ ਅਤੇ ਬਲਿਦਾਨ ਨੂੰ ਸਲਾਮ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੌਰਾਨ ਪੰਜਾਬ ਪੁਲਿਸ ਨੇ ਪੰਜਾਬ ਵਾਸੀਆਂ ਲਈ ਕਾਬਿਲ-ਏ-ਤਾਰਿਫ਼ ਸੇਵਾ ਕੀਤੀ ਹੈ।

ਉਹਨਾਂ ਕਿਹਾ, 'ਇਸ ਰਾਸ਼ਟਰੀ ਪੁਲਿਸ ਕੋਮੈਮੋਰੇਸ਼ਨ ਦਿਵਸ ਮੌਕੇ ਮੈਂ ਅਪਣੇ ਪੁਲਿਸ ਬਲ ਦੇ ਸਮਰਪਣ, ਮਿਹਨਤ ਤੇ ਬਲਿਦਾਨ ਨੂੰ ਸਲਾਮ ਕਰਦਾ ਹਾਂ ਜੋ ਸੂਬੇ ਅੰਦਰ ਅਨੁਸ਼ਾਸਨ, ਕਾਨੂੰਨ ਤੇ ਅੰਦਰੂਨੀ ਸੁਰੱਖਿਆ ਕਾਇਮ ਰੱਖਣ ਲਈ ਦਿਨ ਰਾਤ ਆਪਣੀ ਡਿਊਟੀ ਕਰਦੇ ਹਨ। ਕੋਵਿਡ 19 ਮਹਾਂਮਾਰੀ ਦੌਰਾਨ ਸਾਡੀ ਪੁਲਿਸ ਨੇ ਜੋ ਪੰਜਾਬ ਵਾਸੀਆਂ ਦੀ ਸੇਵਾ ਕੀਤੀ ਉਹ ਕਾਬਿਲ-ਏ-ਤਾਰੀਫ਼ ਹੈ। ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹੋ ਤੇ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਰਹੋ।'

ਦੱਸ ਦਈਏ ਕਿ ਇਸ ਮੌਕੇ ਦਿੱਲੀ ਸਥਿਤ ਪੁਲਿਸ ਯਾਦਗਾਰੀ ਵਿਖੇ ਪਰੇਡ ਦਾ ਅਯੋਜਨ ਕੀਤਾ ਗਿਆ। ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਦੇਸ਼ਵਾਸੀਆਂ ਨੂੰ ਸੰਬੋਧਨ ਕੀਤਾ। ਅਪਣੇ ਸੰਬੋਧਨ ਦੌਰਾਨ ਉਹਨਾਂ ਕਿਹਾ ਕਿ ਪੁਲਿਸ ਕਰਮਚਾਰੀਆਂ ਨੇ ਦੇਸ਼ ਦੀ ਸੁਰੱਖਿਆ ਲਈ ਬਲਿਦਾਨ ਦਿੱਤਾ ਹੈ, ਉਹਨਾਂ ਦੇ ਬਲਿਦਾਨ ਕਾਰਨ ਅੱਜ ਦੇਸ਼ ਵਿਕਾਸ ਵੱਲ਼ ਵਧ ਰਿਹਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਜਦੋਂ ਪੂਰਾ ਦੇਸ਼ ਤਿਉਹਾਰ ਮਨਾਉਂਦਾ ਹੈ ਤਾਂ ਪੁਲਿਸ ਵਾਲੇ ਡਿਊਟੀ ਕਰਦੇ ਹਨ।

ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਜ਼ਰੀਏ ਪੁਲਿਸ ਜਵਾਨਾਂ ਨੂੰ ਸਲਾਮ ਕੀਤਾ। ਉਹਨਾਂ ਨੇ ਲਿਖਿਆ 'ਅੱਜ ਪੁਲਿਸ ਕਰਮੀ ਅਤੇ ਉਹਨਾਂ ਦੇ ਪਰਿਵਾਰ ਨੂੰ ਸਲਾਮ ਕਰਨ ਦਾ ਦਿਨ ਹੈ। ਅਸੀਂ ਹਰ ਸ਼ਹੀਦ ਨੂੰ ਨਮਨ ਕਰਦੇ ਹਾਂ। ਪੁਲਿਸ ਕਰਮੀ ਹਮੇਸ਼ਾ ਕਾਨੂੰਨ ਵਿਵਸਥਾ ਲਾਗੂ ਕਰਨ ਅਤੇ ਦੇਸ਼ਵਾਸੀਆਂ ਦੀ ਸੇਵਾ ਕਰਨ ਵਿਚ ਜੁਟੇ ਰਹਿੰਦੇ ਹਨ, ਉਹਨਾਂ ਨੇ ਕੋਰੋਨਾ ਸੰਕਟ ਦੌਰਾਨ ਵੀ ਅਜਿਹਾ ਕੀਤਾ'।