61ਵੇਂ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਪੰਜਾਬ ਪੁਲਿਸ ਮੁਖੀ ਨੇ ਭੇਟ ਕੀਤੀ ਸ਼ਰਧਾਂਜਲੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੇਸ਼ ਭਰ ਵਿਚ ਅੱਜ ਮਨਾਇਆ ਜਾ ਰਿਹਾ 61ਵਾਂ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ

DGP Dinkar Gupta

ਜਲੰਧਰ : ਦੇਸ਼ ਵਿਚ ਅੱਜ 61ਵਾਂ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਪੁਲਿਸ ਦੇ ਮੁਖੀ ਡੀਜੀਪੀ ਦਿਨਕਰ ਗੁਪਤਾ ਨੇ ਜਲੰਧਰ ਸਥਿਤ ਪੀਏਪੀ ਸਟੇਡੀਅਮ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।'

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਦੇ ਜਵਾਨਾਂ ਨੂੰ ਸਲਾਮ ਕੀਤਾ। ਪੁਲਿਸ ਦੇ ਸਮਰਪਣ, ਮਿਹਤਨ ਅਤੇ ਬਲਿਦਾਨ ਨੂੰ ਸਲਾਮ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੌਰਾਨ ਪੰਜਾਬ ਪੁਲਿਸ ਨੇ ਪੰਜਾਬ ਵਾਸੀਆਂ ਲਈ ਕਾਬਿਲ-ਏ-ਤਾਰਿਫ਼ ਸੇਵਾ ਕੀਤੀ ਹੈ।

ਉਹਨਾਂ ਕਿਹਾ, 'ਇਸ ਰਾਸ਼ਟਰੀ ਪੁਲਿਸ ਕੋਮੈਮੋਰੇਸ਼ਨ ਦਿਵਸ ਮੌਕੇ ਮੈਂ ਅਪਣੇ ਪੁਲਿਸ ਬਲ ਦੇ ਸਮਰਪਣ, ਮਿਹਨਤ ਤੇ ਬਲਿਦਾਨ ਨੂੰ ਸਲਾਮ ਕਰਦਾ ਹਾਂ ਜੋ ਸੂਬੇ ਅੰਦਰ ਅਨੁਸ਼ਾਸਨ, ਕਾਨੂੰਨ ਤੇ ਅੰਦਰੂਨੀ ਸੁਰੱਖਿਆ ਕਾਇਮ ਰੱਖਣ ਲਈ ਦਿਨ ਰਾਤ ਆਪਣੀ ਡਿਊਟੀ ਕਰਦੇ ਹਨ। ਕੋਵਿਡ 19 ਮਹਾਂਮਾਰੀ ਦੌਰਾਨ ਸਾਡੀ ਪੁਲਿਸ ਨੇ ਜੋ ਪੰਜਾਬ ਵਾਸੀਆਂ ਦੀ ਸੇਵਾ ਕੀਤੀ ਉਹ ਕਾਬਿਲ-ਏ-ਤਾਰੀਫ਼ ਹੈ। ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹੋ ਤੇ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਰਹੋ।'