ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਰਿਲਾਇੰਸ ਪੈਟਰੋਲ ਪੰਪ ਡੀਲਰਾਂ ਨੇ ਕੀਤੀ ਨਾਅਰੇਬਾਜੀ
-ਕਿਸਾਨਾਂ ਦੇ ਸੰਘਰਸ਼ ਨੂੰ ਮਿਲ ਰਿਹਾ ਹੈ ਹਰ ਪਾਸੇ ਤੋਂ ਸਹਿਯੋਗ
reilance pump dealer protest
ਚੰਡੀਗੜ੍ਹ- ਕਿਸਾਨ ਜਥੇਬੰਦੀਆਂ ਵਲੋਂ ਕੀਤੀ ਗਈ ਅਹਿਮ ਬੈਠਕ ਦੇ ਬਾਰੇ ਅੱਜ ਕਿਸਾਨਾਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਸੀ। ਇਸ ਦੌਰਾਨ ਰਿਲਾਇੰਸ ਪੈਟਰੋਲ ਪੰਪਾਂ ਦੇ ਡੀਲਰਾਂ ਵਲੋਂ ਹੰਗਾਮਾ ਕਰ ਦਿੱਤਾ ਗਿਆ। ਪੰਪ ਡੀਲਰਾਂ ਨੇ ਦੋਸ਼ ਲਾਇਆ ਕਿ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਉਨ੍ਹਾਂ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ। ਇਸ ਮੌਕੇ ਰਿਲਾਇੰਸ ਪੈਟਰੋਲ ਪੰਪਾਂ ਦੇ ਡੀਲਰਾਂ ਵਲੋਂ ਇੱਥੇ ਨਾਅਰੇਬਾਜ਼ੀ ਵੀ ਕੀਤੀ ਗਈ ।