ਹਰੀਸ਼ ਰਾਵਤ ਨੇ ਕਿਹਾ- ਨੌਜਵਾਨ ਪੀੜ੍ਹੀ ਲਈ ਸਿੱਧੂ ਵੀ ਕੈਪਟਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਰੀਸ਼ ਰਾਵਤ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਸੱਚੇ ਇਨਸਾਨ ਹਨ।

Harish Rawat

ਚੰਡੀਗੜ੍ਹ - ਹਰੀਸ਼ ਰਾਵਤ ਨੇ ਅੱਜ ਨਵਜੋਤ ਸਿੰਘ ਸਿੱਧੂ ਦੇ ਬਾਰੇ ਆਪਣੇ ਵਿਚਾਰ ਸਾਂਝਾ ਕਰਦਿਆਂ ਕਿਹਾ ਕਿ ਜੰਗ ਜਿੱਤਣ ਲਈ ਬਹੁਤ ਸਾਰੇ ਕੈਪਟਨ ਚਾਹੀਦੇ ਹਨ। ਸਾਡੇ ਸਾਰਿਆਂ ਦੇ ਕੈਪਟਨ ਰਾਹੁਲ ਹਨ। ਪੰਜਾਬ ਦੇ ਕੈਪਟਨ ਮੁੱਖ ਮੰਤਰੀ ਹਨ ਅਤੇ ਨੌਜਵਾਨ ਪੀੜ੍ਹੀ ਲਈ ਨਵਜੋਤ ਸਿੰਘ ਸਿੱਧੂ ਵੀ ਕੈਪਟਨ ਹਨ। ਹੁਣ ਸਾਰੇ ਭਰਮ ਦੂਰ ਹੋ ਚੁੱਕੇ ਹਨ। ਸਿਰਫ਼ ਇਨ੍ਹਾਂ ਹੀ ਨਹੀਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਸੱਚੇ ਇਨਸਾਨ ਹਨ। ਉਨ੍ਹਾਂ ਦਾ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਵੱਲ ਖ਼ਾਸ ਲਗਾਅ ਹੈ। 

ਦੱਸ ਦੇਈਏ ਕਿ ਬੀਤੇ ਦਿਨ ਨਵਜੋਤ ਸਿੰਘ ਸਿੱਧੂ ਦਾ ਜਨਮ ਦਿਨ ਸੀ। ਇਸ ਮੌਕੇ ਤੇ ਇੰਚਾਰਜ ਹਰੀਸ਼ ਰਾਵਤ, ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪਰਗਟ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਵਧਾਈ ਦਿੱਤੀ।

ਇਸ ਤੋਂ ਬਾਅਦ ਹਰੀਸ਼ ਰਾਵਤ ਨੇ ਸਿੱਧੂ ਨੂੰ ਪੰਜਾਬ ਦਾ ਭਵਿੱਖ ਦੱਸਿਆ ਸੀ, ਉਸ ਤੋਂ ਬਾਅਦ ਚਰਚਾਵਾਂ ਸਨ ਕਿ ਸਿੱਧੂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ ਜਿਸ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਿਹਾ ਸੀ ਕਿ ਤਿੰਨ ਸਾਲ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਸ਼ਖ਼ਸ ਨੂੰ ਕਿਵੇਂ ਪਾਰਟੀ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ।