ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ
ਵਿਰੋਧੀ ਧਿਰਾਂ ਵੱਲੋਂ ਸਦਨ ਦੇ ਅੰਦਰ ਤੇ ਬਾਹਰ ਕੀਤਾ ਗਿਆ ਜ਼ਬਰਦਸਤ ਹੰਗਾਮਾ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਆਖਰੀ ਦਿਨ ਸੀ। ਇਸ ਦੌਰਾਨ ਵਿਰੋਧੀ ਧਿਰਾਂ ਵੱਲੋਂ ਸਦਨ ਦੇ ਅੰਦਰ ਅਤੇ ਬਾਹਰ ਭਾਰੀ ਹੰਗਾਮਾ ਕੀਤਾ ਗਿਆ। ਅਕਾਲੀ ਦਲ ਅਤੇ ਆਪ ਆਗੂਆਂ ਵੱਲੋਂ ਸਾਧੂ ਸਿੰਘ ਧਰਮਸੋਤ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਬੈਂਸ ਨੇ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਸਾਧੂ ਸਿੰਘ ਧਰਮਸੋਤ ਖਿਲਾਫ਼ ਸੀਬੀਆਈ ਜਾਂਚ ਦੀ ਮੰਗ ਕੀਤੀ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਕਥਿਤ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ਵਿਚ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ।
ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਾਧੂ ਸਿੰਘ ਧਰਮਸੋਤ ਨੂੰ ਜਿੰਨੀ ਮਰਜ਼ੀ ਕਲੀਨ ਚਿੱਟ ਦੇ ਦੇਣ ਪਰ ਦਲਿਤ ਅਤੇ ਪਿਛੜੇ ਵਿਦਿਆਰਥੀਆਂ ਦਾ ਹੱਕ ਮਾਰਨ ਵਾਲੇ ਮੰਤਰੀ ਨੂੰ ਲੋਕ ਕਲੀਨ ਚਿੱਟ ਨਹੀਂ ਦੇਣਗੇ।
ਇਸ ਤੋਂ ਇਲਾਵਾ ਐਮਐਸਪੀ 'ਤੇ ਰੋਸ ਵਜੋਂ ਆਮ ਆਦਮੀ ਪਾਰਟੀ ਨੇ ਸਦਨ ਵਿਚੋਂ ਵਾਕਆਊਟ ਕਰ ਦਿੱਤਾ। ਆਮ ਆਦਮੀ ਪਾਰਟੀ ਵੱਲੋਂ ਐਮਐਸਪੀ 'ਤੇ ਖਰੀਦ ਨੂੰ ਲੈ ਕੇ ਪੰਜਾਬ ਸਰਕਾਰ ਕੋਲੋਂ ਗਰੰਟੀ ਦੀ ਮੰਗ ਕੀਤੀ ਜਾ ਰਹੀ ਹੈ।