ਮੁੱਖ ਮੰਤਰੀ ਦੀ ਅਗਵਾਈ ਵਿਚ ਸੂਬਾ ਸਰਕਾਰ ਹਰ ਕੁਰਬਾਨੀ ਲਈ ਤਿਆਰ : ਸੁਖਜਿੰਦਰ ਸਿੰਘ ਰੰਧਾਵਾ

ਏਜੰਸੀ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਦੀ ਅਗਵਾਈ ਵਿਚ ਸੂਬਾ ਸਰਕਾਰ ਹਰ ਕੁਰਬਾਨੀ ਲਈ ਤਿਆਰ : ਸੁਖਜਿੰਦਰ ਸਿੰਘ ਰੰਧਾਵਾ

image

ਚੰਡੀਗੜ੍ਹ•, 20 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਸਰਹੱਦੀ ਸੂਬੇ ਪੰਜਾਬ ਨੂੰ ਉਨਾ ਖ਼ਤਰਾ ਗੁਆਂਢੀ ਮੁਲਕਾਂ ਤੋਂ ਨਹੀਂ ਜਿੰਨਾ ਖ਼ਤਰਾ ਮੋਦੀ ਸਰਕਾਰ ਤੋਂ ਹੈ। ਕੇਂਦਰ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੀ ਆੜ ਵਿਚ ਤਿੰਨ ਕਿਸਾਨ ਵਿਰੋਧੀ ਕਾਨੂੰਨ ਬਣਾ ਕੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਦਾ ਲੱਕ ਤੋੜ ਦਿਤਾ ਹੈ। ਇਹ ਗੱਲ ਸਹਿਕਾਰਤਾ ਤੇ ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਵਿਧਾਨ ਸਭਾ ਵਿਚ ਕਹੀ।
ਸ. ਰੰਧਾਵਾ ਨੇ ਮੰਗਲਵਾਰ ਨੂੰ ਦੇਸ਼ ਦੇ ਸੰਘੀ ਢਾਂਚੇ ਉਤੇ ਹਮਲਾ ਕਰਦਿਆਂ ਸੂਬਿਆਂ ਦੇ ਅਧਿਕਾਰ ਖੇਤਰ ਵਾਲੇ ਖੇਤੀਬਾੜੀ ਖੇਤਰ ਵਿਚ ਕੇਂਦਰ ਵਲੋਂ ਲਿਆਂਦੇ ਕਿਸਾਨ ਵਿਰੋਧੀ ਖੇਤੀਬਾੜੀ ਕਾਨੂੰਨਾਂ ਦੇ ਟਾਕਰੇ ਲਈ ਪੰਜਾਬ ਵਿਧਾਨ ਸਭਾ ਵਿਚ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲਿਆਂਦੇ ਚਾਰ ਬਿਲਾਂ ਉਤੇ ਬਹਿਸ ਵਿਚ ਹਿੱਸਾ ਲੈ ਰਹੇ ਸਨ।
ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸ. ਰੰਧਾਵਾ ਨੇ ਕਿਹਾ, ''ਮੈਂ ਉਸ ਧਰਤੀ ਤੋਂ ਆਉਂਦਾ ਹਾਂ ਜਿਥੇ ਬਾਬਾ ਨਾਨਕ ਜੀ ਨੇ ਹੱਥੀ ਖੇਤੀ ਕਰ ਕੇ ਕਿਰਤ ਕਰਨ ਦਾ ਸੁਨੇਹਾ ਦਿਤਾ ਸੀ, ਇਸ ਲਈ ਖੇਤੀਬਾੜੀ ਸਾਡੇ ਲਈ ਆਮਦਨ ਜਾਂ ਧੰਦਾ ਨਹੀਂ ਸਗੋਂ ਬਾਬਾ ਨਾਨਕ ਵਲੋਂ ਬਖਸ਼ੀ ਦਾਤ ਹੈ।'' ਸ. ਰੰਧਾਵਾ ਨੇ ਕਿਹਾ ਕਿ ਕਿਸਾਨ ਲਈ ਖੇਤੀ ਧਾਰਮਕ, ਸਮਾਜਕ ਤੇ ਆਰਥਕ ਤਿੰਨਾਂ ਪੱਖੋਂ ਤੋਂ ਜੁੜੀ ਹੋਈ ਹੈ, ਇਸ ਲਈ ਕੇਂਦਰ ਸਰਕਾਰ ਦਾ ਇਸ ਉਪਰ ਹਮਲਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਾਂਗਾ। ਉਨ੍ਹਾਂ ਕਿਹਾ ਕਿ ਅੱਜ ਮੁੱਖ ਮੰਤਰੀ ਜੀ ਨੇ ਅਸਤੀਫ਼ਾ ਦੇਣ ਦੀ ਗੱਲ ਕਰ ਕੇ ਸਾਫ ਕਰ ਦਿੱਤਾ ਹੈ ਕਿ ਸੂਬਾ ਸਰਕਾਰ ਕਾਲੇ ਖੇਤੀ ਕਾਨੂੰਨਾਂ ਵਿਰੁਧ ਕੋਈ ਵੀ ਕੁਰਬਾਨੀ ਦੇਣ ਨੂੰ ਤਿਆਰ ਹੈ।
ਸ. ਰੰਧਾਵਾ ਨੇ ਕਿਹਾ ਕਿ ਸਿਤਮ ਜਰੀਫ਼ੀ ਦੀ ਗੱਲ ਇਹ ਹੈ ਕਿ ਖੇਤੀਬਾੜੀ ਬਾਰੇ ਫ਼ੈਸਲਾ ਦੇਸ਼ ਦੇ ਪ੍ਰਧਾਨ ਮੰਤਰੀ ਤੇ ਖੇਤੀਬਾੜੀ ਮੰਤਰੀ ਤੋਮਰ ਕਰ ਰਹੇ ਹਨ ਜਿਨ੍ਹਾਂ ਕੋਲ ਖੁਦ ਵਾਹੀਯੋਗ ਇਕ ਇੰਚ ਵੀ ਖੇਤੀ ਜ਼ਮੀਨ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਦੇਸ਼ ਦੀ ਆਬਾਦੀ ਦਾ ਦੋ ਫ਼ੀ ਸਦੀ ਹਿੱਸਾ ਸਮਝ ਕੇ ਅਪਣੇ ਤੁਗਲਕੀ ਫੁਰਮਾਨ ਥੋਪਣ ਤੋਂ ਸਾਵਧਾਨ ਰਹੇ ਕਿਉਂਕਿ ਇਹ ਉਹੋ ਪੰਜਾਬ
ਜਿਸ ਨੇ ਮੁਗਲਾਂ, ਅਬਦਾਲੀਆਂ ਤੇ ਅੰਗਰੇਜ਼ਾਂ ਦੀ ਈਨ ਨਹੀਂ ਮੰਨੀ। 2 ਫ਼ੀ ਸਦੀ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਦੌਰਾਨ 80 ਫ਼ੀ ਸਦੀ ਕੁਰਬਾਨੀਆਂ ਕੀਤੀਆਂ ਅਤੇ ਦੇਸ਼ ਦੇ ਅੰਨ ਭੰਡਾਰਾਂ ਵਿਚ 50 ਫ਼ੀ ਸਦੀ ਤੋਂ ਵੱਧ ਯੋਗਦਾਨ ਪਾਇਆ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਿਸ ਕੌਮ ਦਾ ਜਨਮ ਸੰਘਰਸ਼ ਵਿਚੋਂ ਹੋਇਆ ਹੋਵੇ, ਉਸ ਨੂੰ ਦਬਾਇਆ ਨਹੀਂ ਜਾ ਸਕਦਾ।
ਸ. ਰੰਧਾਵਾ ਨੇ ਨਾਬਾਰਡ ਦੀ ਰਿਪੋਰਟ ਸਣੇ ਵੱਖ-ਵੱਖ ਰਿਪੋਰਟਾਂ ਵੀ ਸਦਨ ਵਿਚ ਰੱਖੀਆਂ ਜਿਨ੍ਹਾਂ ਤੋਂ ਸਪੱਸ਼ਟ ਹੁੰਦਾ ਹੈ ਕਿ ਜਿੰਨਾ ਵੀ ਸੂਬਿਆਂ ਵਿਚ ਇਹ ਕਾਨੂੰਨ ਪਹਿਲਾਂ ਲਾਗੂ ਹਨ, ਉਥੇ ਕਿਸਾਨੀ ਦੀ ਹਾਲਤ ਬਹੁਤ ਮਾੜੀ ਹੈ। ਹੁਣ ਕੇਂਦਰ ਸਰਕਾਰ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਉਤੇ ਤੁਲੀ ਹੋਈ ਹੈ। ਸ. ਰੰਧਾਵਾ ਨੇ ਕਿਹਾ ਕਿ ਕਿਸਾਨਾਂ ਦੀ ਬਾਂਹ ਫੜਨ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਣੀਆਂ ਦਾ ਸਮਝੌਤਾ ਰੱਦ ਕਰਨ ਤੋਂ ਬਾਅਦ ਅੱਜ ਫੇਰ ਇਹ ਬਿੱਲ ਲਿਆ ਕੇ ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਸਮ

ਪਾਣੀਆਂ ਦੇ ਬਿਲ ਰੱਦ ਕਰਨ ਤੋਂ ਬਾਅਦ ਅੱਜ ਖੇਤੀ ਬਿਲ ਲਿਆ ਕੇ ਕੈਪਟਨ ਨੇ ਮੁੜ ਪੰਜਾਬ ਨੂੰ ਸਮਰਪਤ ਹੋਣ ਦਾ ਸਬੂਤ ਦਿਤਾ
 

ਵਿਧਾਨ ਸਭਾ ਵਿਚ ਬੋਲਦੇ ਹੋਏ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ।