ਨਵਜੋਤ ਸਿੱਧੂ ਨੇ ਕੈਪਟਨ ਨੂੰ ਦੱਸਿਆ 3 ਕਾਲੇ ਖੇਤੀ ਕਾਨੂੰਨਾਂ ਦੇ ਨਿਰਮਾਤਾ, ਸਾਂਝੀ ਕੀਤੀ ਵੀਡੀਓ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਾਰਪੋਰੇਟ ਘਰਾਣਿਆਂ ਨੂੰ ਨਫ਼ਾ ਪਹੁੰਚਾਉਣ ਲਈ ਪੰਜਾਬ ਦੇ ਕਿਸਾਨਾਂ, ਛੋਟੇ ਵਪਾਰੀਆਂ ਅਤੇ ਮਜ਼ਦੂਰਾਂ ਨੂੰ ਬਰਬਾਦ ਕੀਤਾ!!'

Captain Amarinder Singh, navjot Sidhu

ਚੰਡੀਗੜ੍ਹ - ਨਵਜੋਤ ਸਿੱਧੂ ਨੇ ਇਕ ਵਾਰ ਫਿਰ ਟਵੀਟ ਕਰ ਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ 'ਤੇ ਨਿਸ਼ਾਨਾ ਸਾਧਿਆ ਹੈ। ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਦੀ ਇਕ ਸਪੀਚ ਦੀ ਪੁਰਾਣੀ ਵੀਡੀਓ ਸ਼ੇਅਰ ਕਰਦੇ ਹੋਏ ਕੈਪਟਨ ਅਮਰਿੰਦਰ ਨੂੰ ਖੇਤੀ ਕਾਨੂੰਨਾਂ ਦਾ ਨਿਰਮਾਤਾ ਦੱਸਿਆ। ਉਹਨਾਂ ਨੇ ਟਵੀਟ ਕਰ ਲਿਖਿਆ 'ਤਿੰਨ ਕਾਲੇ ਕਾਨੂੰਨਾਂ ਦਾ ਨਿਰਮਾਤਾ... ਜੋ ਪੰਜਾਬ ਦੀ ਕਿਸਾਨੀ 'ਚ ਅੰਬਾਨੀ ਨੂੰ ਲੈ ਕੇ ਆਇਆ...ਜਿਸ ਨੇ 1-2 ਕਾਰਪੋਰੇਟ ਘਰਾਣਿਆਂ ਨੂੰ ਨਫ਼ਾ ਪਹੁੰਚਾਉਣ ਲਈ ਪੰਜਾਬ ਦੇ ਕਿਸਾਨਾਂ, ਛੋਟੇ ਵਪਾਰੀਆਂ ਅਤੇ ਮਜ਼ਦੂਰਾਂ ਨੂੰ ਬਰਬਾਦ ਕੀਤਾ!!'

 

 

ਇਸ ਦੇ ਨਾਲ ਹੀ ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਬੁੱਧਵਾਰ ਨੂੰ ਅਪਣੀ ਵੱਖਰੀ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਮੈਂ ਅਪਣੀ ਇਕ ਪਾਰਟੀ ਬਣਾਵਾਂਗਾ ਤੇ ਜੇ ਲੋੜ ਪਈ ਤਾਂ ਮੈਂ ਹੋਰ ਸਿਆਸੀ ਆਗੂਆਂ ਨਾਲ ਗਠਜੋੜ ਵੀ ਕਰਾਂਗਾ। ਉਹਨਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜੇ ਕਿਸਾਨੀ ਮਸਲਾ ਹੱਲ ਕਰਨ ਲਈ ਮੈਨੂੰ ਭਾਜਪਾ ਨਾਲ ਹੱਥ ਮਿਲਾਉਣਾ ਪਿਆ ਤਾਂ ਮੈਂ ਗੁਰੇਜ਼ ਨਹੀਂ ਕਰਾਂਗਾ। ਜ਼ਿਕਰਯੋਗ ਹੈ ਕਿ ਕੈਪਟਨ ਦੇ ਇਸ ਬਿਆਨ ਤੋਂ ਬਾਅਦ ਸਿਆਸਤ ਕਾਫ਼ੀ ਭਖੀ ਹੋਈ ਹੈ ਤੇ ਹਰ ਕੋਈ ਉਹਨਾਂ ਦੀ ਆਲੋਚਨਾ ਕਰ ਰਿਹਾ ਹੈ।