ਕੁਲਬੀਰ ਜ਼ੀਰਾ ਨੂੰ ਝਟਕਾ, ਗ੍ਰਿਫਤਾਰੀ ਖਿਲਾਫ਼ ਪਾਈ ਪਟੀਸ਼ਨ ਖਾਰਜ 

ਏਜੰਸੀ

ਖ਼ਬਰਾਂ, ਪੰਜਾਬ

ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਉਹਨਾਂ ਨੂੰ ਮਿਲਣ ਜੇਲ੍ਹ ਪਹੁੰਚੇ

Kulbir Zira

ਜ਼ੀਰਾ - ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀਆਂ ਮੁਸ਼ਕਿਲਾਂ ਲਗਾਤਾਰ ਵਧ ਰਹੀਆਂ ਹਨ ਕਿਉਂਕਿ ਅੱਜ ਉਹਨਾਂ ਵੱਲੋਂ ਆਪਣੀ ਗ੍ਰਿਫ਼ਤਾਰੀ ਖਿਲਾਫ਼ ਪਾਈ ਪਟੀਸ਼ਨ ਅਦਾਲਤ ਨੇ ਰੱਦ ਕਰ ਦਿੱਤੀ ਹੈ। ਫਿਲਹਾਲ ਉਹ ਰੋਪੜ ਜੇਲ੍ਹ ਵਿਚ ਬੰਦ ਰਹਿਣਗੇ। 

ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਵਾਲੇ ਮਾਮਲੇ ਵਿਚ ਕੁਲਬੀਰ ਜ਼ੀਰਾ ਨੂੰ ਜ਼ਮਾਨਤ ਮਿਲ ਗਈ ਸੀ ਪਰ ਉਸੇ ਦਿਨ ਹੀ 2 ਹੋਰ ਧਰਾਵਾਂ ਜੋੜ ਦਿੱਤੀਆਂ ਗਈਆਂ ਸਨ। 7/51 ਦੇ ਮਾਮਲੇ ਵਿਚ ਕੁਲਬੀਰ ਜ਼ੀਰਾ ਦੀ ਰਿਹਾਈ ਟਲ ਚੁੱਕੀ ਸੀ।  

ਕੀ ਹੈ ਮਾਮਲਾ: ਕੁਲਬੀਰ ਜ਼ੀਰਾ ਨੇ ਕੁਝ ਦਿਨ ਪਹਿਲਾਂ ਜ਼ੀਰਾ ਦੇ BDPO ਦਫਤਰ ਬਾਹਰ ਲਗਾਤਾਰ ਤਿੰਨ ਦਿਨ ਧਰਨਾ ਲਾਇਆ ਸੀ। ਇਸ ਦੌਰਾਨ ਕੁਲਬੀਰ ਸਿੰਘ ਨੇ ਸਰਕਾਰੀ ਅਧਿਕਾਰੀਆਂ ਦੇ ਕਮਰਿਆਂ ਅੰਦਰ ਵੀ ਧਰਨਾ ਦਿੱਤਾ। ਇਸ ਤੋਂ ਬਾਅਦ ਪੰਚਾਇਤੀ ਅਫ਼ਸਰ ਦੀ ਸ਼ਿਕਾਇਤ ਦੇ ਆਧਾਰ ਉੱਤੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਇਲਜ਼ਾਮ ਹੇਠ ਮਾਮਲਾ ਦਰਜ ਕੀਤਾ ਗਿਆ ਤੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। 

ਦੱਸ ਦਈਏ ਕਿ ਅੱਜ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕੁਲਬੀਰ ਜ਼ੀਰਾ ਨੂੰ ਮਿਲਣ ਲਈ ਰੋਪੜ ਜੇਲ੍ਹ ਪੁੱਜੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਸਰਕਾਰ ਉੱਤੇ ਤਿੱਖੇ ਸ਼ਬਦੀ ਵਾਰ ਕੀਤੇ। ਕੁਲਬੀਰ ਜੀਰਾ ਨੂੰ ਮਿਲਣ ਤੋਂ ਪਹਿਲਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਲਾਸ਼ੀ ਲਈ ਗਈ ਜਿਸ ਦੌਰਾਨ ਰਾਜਾ ਵੜਿੰਗ ਨਰਾਜ਼ ਹੁੰਦੇ ਵੀ ਨਜ਼ਰ ਆਏ।