Punjab Mega PTM: ਕੱਲ੍ਹ ਪੰਜਾਬ ਦੇ ਸਾਰੇ ਸਕੂਲਾਂ 'ਚ ਹੋਵੇਗੀ ਮੈਗਾ PTM, ਮਾਪੇ PTM ਦੇ ਨਾਲ ਆਪਣੇ ਬੱਚਿਆਂ ਦਾ ਦੇਖ ਸਕਣਗੇ ਨਤੀਜਾ
Punjab Mega PTM: ਮੁੱਖ ਮੰਤਰੀ ਤੇ ਵਿਧਾਇਕ ਕਰਨਗੇ ਸ਼ਿਰਕਤ
Punjab Mega PTM news in punjabi: ਕੱਲ੍ਹ ਪੰਜਾਬ ਦੇ 20 ਹਜ਼ਾਰ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ.ਹੋਵੇਗੀ। ਇਸ ਮੀਟਿੰਗ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਸਾਰੇ ਮੰਤਰੀ ਅਤੇ ਵਿਧਾਇਕ ਸ਼ਿਰਕਤ ਕਰਨਗੇ। CM ਭਗਵੰਤ ਮਾਨ ਖੁਦ ਇਕ ਸਕੂਲ ਦਾ ਦੌਰਾ ਕਰਨਗੇ। ਇਹ ਜਾਣਕਾਰੀ ਅੱਜ (ਸੋਮਵਾਰ) ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਦੀਆਂ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਵੀ ਇਨ੍ਹਾਂ ਪੀ.ਟੀ.ਐਮਜ਼ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਕਿਉਂਕਿ ਸੂਬੇ ਦੇ ਸਕੂਲਾਂ ਦਾ ਵਿਕਾਸ ਇਨ੍ਹਾਂ ਤੋਂ ਬਿਨਾਂ ਸੰਭਵ ਨਹੀਂ ਹੈ। ਕਿਉਂਕਿ ਸਕੂਲਾਂ ਵਿੱਚ ਕਈ ਤਰ੍ਹਾਂ ਦੇ ਕੰਮ ਹੁੰਦੇ ਹਨ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਮੈਗਾ ਪੀਟੀਐਮ ਮੀਟਿੰਗ ਸਵੇਰੇ 9.30 ਤੋਂ ਦੁਪਹਿਰ 2.30 ਵਜੇ ਤੱਕ ਚੱਲੇਗੀ। ਇਸ ਦੌਰਾਨ ਸਕੂਲਾਂ ਵਿੱਚ ਪਹੁੰਚਣ ਵਾਲੇ ਮਾਪਿਆਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਸਕੂਲਾਂ ਨੂੰ ਚੰਗੀ ਤਰ੍ਹਾਂ ਸਜਾਇਆ ਜਾਵੇਗਾ।
ਮੀਟਿੰਗ ਵਿੱਚ ਬੱਚਿਆਂ ਦੇ ਨਤੀਜੇ ਮਾਪਿਆਂ ਨੂੰ ਸੌਂਪੇ ਜਾਣਗੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਮਾਪਿਆਂ ਨੂੰ ਬੱਚਿਆਂ ਦੀਆਂ ਕਮੀਆਂ ਅਤੇ ਚੰਗੀਆਂ ਗੱਲਾਂ ਬਾਰੇ ਦੱਸਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਤੋਂ ਫੀਡਬੈਕ ਵੀ ਲਿਆ ਜਾਵੇਗਾ। ਇਹ ਸੁਝਾਅ ਉਨ੍ਹਾਂ ਕੋਲ ਆਉਣਗੇ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਅਮਲ ਕੀਤਾ ਜਾਵੇਗਾ।