ਦਿੱਲੀ 'ਚ ਆਪ ਅਤੇ ਭਾਜਪਾ ਦੋਵਾਂ ਸਰਕਾਰਾਂ ਨੇ ਪ੍ਰਦੂਸ਼ਣ ਘੱਟ ਕਰਨ ਲਈ ਕੁੱਝ ਨਹੀਂ ਕੀਤਾ: ਪ੍ਰਗਟ ਸਿੰਘ
“ਪੰਜਾਬ ਨੂੰ ਅਤੇ ਪੰਜਾਬ ਦੀ ਕਿਸਾਨੀ ਨੂੰ ਬਦਨਾਮ ਨਾ ਕੀਤਾ ਜਾਵੇ”
ਚੰਡੀਗੜ੍ਹ: ਕਾਂਗਰਸ ਵਿਧਾਇਕ ਪ੍ਰਗਟ ਸਿੰਘ ਨੇ ਕਿਹਾ ਕਿ ਦਿੱਲੀ ਵਿੱਚ ਸਰਕਾਰ ਕਿਸੇ ਦੀ ਵੀ ਹੋਵੇ ਚਾਹੇ ਆਮ ਆਦਮੀ ਪਾਰਟੀ ਦੀ ਹੋਵੇ ਜਾਂ ਭਾਜਪਾ ਦੀ ਹੋਵੇ, ਇਹ ਤਾਂ ਏ ਜਾਂ ਬੀ ਟੀਮਾਂ ਨੇ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਦੇ ਨਾਮ ’ਤੇ ਪੰਜਾਬ ਨੂੰ ਬਦਨਾਮ ਕੀਤਾ ਜਾਂਦਾ ਹੈ, ਪੰਜਾਬ ਦੇ ਕਿਸਾਨ ਨੂੰ ਬਦਨਾਮ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਈ ਅਧਿਐਨ ਮੁਤਾਬਕ ਪੰਜਾਬ ਅਤੇ ਹਰਿਆਣੇ ਦਾ ਪ੍ਰਦੂਸ਼ਣ, ਖਾਸ ਕਰਕੇ ਕਿਸਾਨੀ ਨਾਲ ਜੁੜਿਆ ਹੋਇਆ, ਦਿੱਲੀ ਨੂੰ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਨਹੀਂ ਕਰਦਾ।
ਉਨ੍ਹਾਂ ਕਿਹਾ ਕਿ ਨਾ ਤਾਂ ਇਨ੍ਹਾਂ ਨੇ ਦਿੱਲੀ ਵਿੱਚ ਯਮੁਨਾ ਸਾਫ ਕਰਵਾਈ ਅਤੇ ਨਾ ਹੀ ਦਿੱਲੀ ਵਿੱਚ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਕੋਈ ਕੰਮ ਕੀਤਾ। ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਜ਼ਾਰਿਸ਼ ਕਰਦਾ ਹਾਂ ਕਿ ਹੁਣ ਤਾਂ ਦਿੱਲੀ ਵਿੱਚ ਸਰਕਾਰ ਵੀ ਭਾਜਪਾ ਦੀ ਹੈ, ਉੱਥੇ ਜਾ ਕੇ ਤੱਥਾਂ ਸਮੇਤ ਦਿੱਲੀ ਵਿੱਚ ਪ੍ਰੈਸ ਕਾਨਫਰੰਸ ਕਰੋ, ਤਾਂ ਜੋ ਪੰਜਾਬ ਨੂੰ ਅਤੇ ਪੰਜਾਬ ਦੀ ਕਿਸਾਨੀ ਨੂੰ ਬਦਨਾਮ ਨਾ ਕੀਤਾ ਜਾਵੇ।