ਮੁੱਖ ਮੰਤਰੀ ਵਲੋਂ ਪਹਿਲੇ ਵਿਸ਼ਵ ਯੁੱਧ ਦੇ 152 ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਹਿਲੇ ਵਿਸ਼ਵ ਯੁੱਧ ਵਿਚ ਬਹਾਦਰੀ ਨਾਲ ਲੜ੍ਹਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫ਼ੌਜ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ...

Punjab CM honours 15 of 152 descendants of WW I Martyrs

ਲੁਧਿਆਣਾ (ਸਸਸ) : ਪਹਿਲੇ ਵਿਸ਼ਵ ਯੁੱਧ ਵਿਚ ਬਹਾਦਰੀ ਨਾਲ ਲੜ੍ਹਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫ਼ੌਜ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਇਸ ਯੁੱਧ ਵਿਚ ਬੇਮਿਸਾਲ ਬਹਾਦਰੀ ਦੀ ਮਿਸਾਲ ਪੇਸ਼ ਕਰਨ ਵਾਲੇ ਯੋਧਿਆਂ ਦੇ ਇਤਿਹਾਸ ਤੋਂ ਜਾਣੂ ਕਰਾਉਣ ਦੀ ਲੋੜ ਹੈ।

ਕਿ ਭਾਰਤੀ ਫੌਜ ਦੇ ਅਮੀਰ ਇਤਿਹਾਸ ਨੂੰ ਸਾਂਭਣ ਅਤੇ ਪ੍ਰੇਰਨਾ ਲੈਣ ਲਈ ਅੱਗੇ ਆਉਣ। ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਸਕੱਤਰ ਸ੍ਰ. ਗੁਰਕਿਰਤ ਕ੍ਰਿਪਾਲ ਸਿੰਘ ਨੇ ਸੰਬੋਧਨ ਕਰਦਿਆਂ ਵਚਨਬੱਧਤਾ ਪ੍ਰਗਟਾਈ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੇ ਸਰਬਪੱਖੀ ਵਿਕਾਸ ਅਤੇ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ, ਵਿਧਾਇਕ ਸ੍ਰੀ ਸੁਰਿੰਦਰ ਡਾਵਰ, ਵਿਧਾਇਕ ਸ੍ਰ. ਅਮਰੀਕ ਸਿੰਘ ਢਿੱਲੋਂ, ਵਿਧਾਇਕ ਸ੍ਰੀ ਸੰਜੇ ਤਲਵਾੜ, ਵਿਧਾਇਕ ਸ੍ਰ. ਕੁਲਦੀਪ ਸਿੰਘ ਵੈਦ ਅਤੇ ਵੱਡੀ ਗਿਣਤੀ ਵਿੱਚ ਸ਼ਹੀਦ ਪਰਿਵਾਰਾਂ ਦੇ ਮੈਂਬਰ, ਗਾਰਡੀਅਨਜ਼ ਆਫ਼ ਗਵਰਨੈਂਸ ਦੇ ਮੈਂਬਰ ਅਤੇ ਹੋਰ ਹਾਜ਼ਰ ਸਨ।  

Related Stories