‘ਆਪ’ ਨੇਤਾ ਤੇ ਹੋਏ ਹਮਲੇ ਨੂੰ ਲੈ ਕੇ ਸੜਕਾਂ ਤੇ ਉਤਰੇ ਦੁਕਾਨਦਾਰ
ਆਮ ਆਦਮੀ ਪਾਰਟੀ ਦੇ ਸੁਖਪਾਲ ਖਹਿਰਾ ਗੁਟ ਦੇ ਨੇਤਾ ਸੁਰੇਸ਼ ਸ਼ਰਮਾ ‘ਤੇ 2 ਨਕਾਬਪੋਸ਼ ਹਮਲਾਵਰਾਂ ਵਲੋਂ ਜਾਨਲੇਵਾ ਹਮਲਾ...
ਅੰਮ੍ਰਿਤਸਰ (ਸਸਸ) : ਆਮ ਆਦਮੀ ਪਾਰਟੀ ਦੇ ਸੁਖਪਾਲ ਖਹਿਰਾ ਗੁਟ ਦੇ ਨੇਤਾ ਸੁਰੇਸ਼ ਸ਼ਰਮਾ ‘ਤੇ 2 ਨਕਾਬਪੋਸ਼ ਹਮਲਾਵਰਾਂ ਵਲੋਂ ਜਾਨਲੇਵਾ ਹਮਲਾ ਕਰਨ ਦੇ ਰੋਸ ਵਿਚ ਅੰਮ੍ਰਿਤਸਰ ਦੇ ਛੇਹਰਟਾ ਬਾਜ਼ਾਰ ਦੇ ਦੁਕਾਨਦਾਰਾਂ ਵਲੋਂ ਬਾਜ਼ਾਰ ਬੰਦ ਕਰ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਦੁਕਾਨਦਾਰਾਂ ਨੇ ਦੋਸ਼ ਲਗਾਇਆ ਕਿ ਪੁਲਿਸ ਤੰਤਰ ਪੰਜਾਬ ਵਿਚ ਪੂਰੀ ਤਰ੍ਹਾਂ ਫ਼ੇਲ ਹੋ ਚੁੱਕਿਆ ਹੈ। ਇਸ ਕਾਰਨ ਸ਼ਰਾਰਤੀ ਤੱਤਾਂ ਵਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੂੰ ਮੰਗਲਵਾਰ ਸ਼ਾਮ ਅਮ੍ਰਿਤਸਰ ਵਿਚ ਗੋਲੀ ਮਾਰ ਦਿੱਤੀ ਗਈ। ਸ਼ਰਮਾ ਨੂੰ ਉਨ੍ਹਾਂ ਦੀ ਦੁਕਾਨ ਵਿਚ ਹੀ ਇਕ ਹਮਲਾਵਰ ਨੇ ਗੋਲੀ ਮਾਰ ਦਿੱਤੀ। ਕਥਿਤ ਤੌਰ 'ਤੇ ਸ਼ਾਮ 6:30 ਵਜੇ ਦੇ ਕਰੀਬ ਇਕ ਵਿਅਕਤੀ ਸ਼ਰਮਾ ਦੀ ਫਰਨੀਚਰ ਦੀ ਦੁਕਾਨ 'ਤੇ ਆਇਆ ਸੀ। ਉਸ ਨੌਜਵਾਨ ਨੇ ਸ਼ਰਮਾ ਦੇ ਤਿੰਨ ਗੋਲੀਆਂ ਅਤੇ ਉਥੋਂ ਭੱਜ ਗਿਆ।
'ਆਪ' ਨੇਤਾ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲੈ ਜਾਇਆ ਗਿਆ। ਉਨ੍ਹਾਂ ਦੇ ਪਰਵਾਰ ਮੁਤਾਬਕ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ। ਸੂਤਰਾਂ ਮੁਤਾਬਕ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ ਅਤੇ ਪੁਲਿਸ ਨਜ਼ਦੀਕ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਇਕੱਠਾ ਕਰ ਰਹੀ ਹੈ। ਸ਼ਰਮਾ ਅਜੇ ਬੋਲਣ ਦੀ ਹਾਲਤ ਵਿਚ ਨਹੀਂ ਹਨ। ਹਾਲਤ ਬਿਹਤਰ ਹੁੰਦੇ ਹੀ ਉਨ੍ਹਾਂ ਦਾ ਬਿਆਨ ਦਰਜ ਕੀਤਾ ਜਾਵੇਗਾ। ਸ਼ਰਮਾ ਇਕ ਸਰਗਰਮ ਆਰਟੀਆਈ ਕਰਮਚਾਰੀ ਹੈ ਅਤੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿਚ ਵਧ ਚੜ੍ਹ ਕੇ ਹਿੱਸਾ ਲੈਂਦੇ ਹਨ।
ਆਪਣੇ ਵਿਰੋਧੀ ਰਾਜਨੀਤਕ ਦਲਾਂ ਦੇ ਕੜੇ ਵਿਰੋਧ ਲਈ ਉਨ੍ਹਾਂ ਨੂੰ ਜਾਣਿਆ ਜਾਂਦਾ ਹੈ। ਇਸ ਸਾਲ ਦੀ ਸ਼ੁਰੂਆਤ ਵਿਚ ਜਦੋਂ 'ਆਪ' ਨੇਤਾ ਸੁਖਪਾਲ ਖੈਰਾ ਨੂੰ ਵਿਰੋਧੀ ਪੱਖ ਦਾ ਨੇਤਾ ਬਣਾਇਆ ਗਿਆ ਸੀ ਇਸ ਤੋਂ ਬਾਅਦ ਸ਼ਰਮਾ ਨੇ 'ਆਪ' ਦੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਸੀ। ਖੈਰਾ ਨੇ ਸ਼ਰਮਾ ਉੱਤੇ ਹੋਏ ਹਮਲੇ ਦੀ ਨਿੰਦਿਆ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਕਨੂੰਨ ਵਿਵਸਥਾ ਦੀ ਸਥਿਤੀ ਵਿਗੜ ਚੁੱਕੀ ਹੈ।