ਪੰਜਾਬ 'ਚ ਸਵਾਈਨ ਫਲੂ ਦਾ ਕਹਿਰ ਜਾਰੀ
ਬਠਿੰਡਾ ਜ਼ਿਲ੍ਹੇ ਅੰਦਰ ਡੇਂਗੂ ਦੇ ਨਾਲ-ਨਾਲ ਸਵਾਈਨ ਫਲੂ ਦਾ ਕਹਿਰ ਜਾਰੀ ਹੈ। ਸਵਾਈਨ ਫਲੂ ਕਾਰਨ ਬਠਿੰਡਾ 'ਚ ਅੱਜ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ।..
ਬਠਿੰਡਾ : ਬਠਿੰਡਾ ਜ਼ਿਲ੍ਹੇ ਅੰਦਰ ਡੇਂਗੂ ਦੇ ਨਾਲ-ਨਾਲ ਸਵਾਈਨ ਫਲੂ ਦਾ ਕਹਿਰ ਜਾਰੀ ਹੈ। ਸਵਾਈਨ ਫਲੂ ਕਾਰਨ ਬਠਿੰਡਾ 'ਚ ਅੱਜ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਪਿੰਡ ਨੇਹੀਆਂਵਾਲਾ ਦੇ ਰਹਿਣ ਵਾਲਾ ਇੱਕ ਵਿਅਕਤੀ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਿਹਾ ਸੀ, ਜਦੋਂ ਉਸ ਨੇ ਸਵਾਈਨ ਫਲੂ ਦਾ ਟੈਸਟ ਕਰਵਾਇਆ ਤਾਂ ਪਤਾ ਲੱਗਾ ਕਿ ਉਹ ਇਸ ਬਿਮਾਰੀ ਤੋਂ ਪੀੜਿਤ ਹੈ।
ਇਸ ਤੋਂ ਬਾਅਦ ਉਸ ਦਾ ਬਠਿੰਡਾ ਦੇ ਸਿਵਲ ਹਸਪਤਾਲ 'ਚ ਇਲਾਜ ਕੀਤਾ ਗਿਆ ਪਰ ਉਸ ਦੀ ਮੌਤ ਹੋ ਗਈ। ਸਿਵਲ ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਕਿੰਨੀਆਂ ਵਾਲਾ ਨਾਲ ਸਬੰਧਤ ਇੱਕ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋਈ ਹੈ। ਉਹ ਪੜਤਾਲ ਕਰ ਰਹੇ ਹਨ ਕਿ ਉਕਤ ਵਿਅਕਤੀ ਦੀ ਮੌਤ ਸਵਾਈਨ ਫਲੂ ਨਾਲ ਹੋਈ ਹੈ ਜਾਂ ਕੋਈ ਕਾਰਨ ਹੋਰ ਹੈ।
ਜ਼ਿਕਰਯੋਗ ਹੈ ਕਿ ਉਕਤ ਵਿਅਕਤੀ ਨੂੰ ਕਰੀਬ ਪੰਦਰਾਂ ਦਿਨ ਪਹਿਲਾਂ ਸਵਾਈਨ ਫਲੂ ਦੇ ਲੱਛਣ ਪਾਏ ਗਏ ਸਨ। ਉਸ ਦੇ ਪਰਿਵਾਰਕ ਮੈਂਬਰਾਂ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ, ਜਿਥੇ ਕਿ ਟੈਸਟ ਦੌਰਾਨ ਪਤਾ ਲੱਗਾ ਕਿ ਉਸ ਨੂੰ ਸਵਾਈਨ ਫਲੂ ਦੀ ਬੀਮਾਰੀ ਹੈ। ਇਸ ਤੋਂ ਬਾਅਦ ਉਕਤ ਵਿਅਕਤੀ ਦਾ ਇਲਾਜ ਕੀਤਾ ਗਿਆ ਤੇ ਠੀਕ ਹੋਣ 'ਤੇ ਉਸ ਨੂੰ ਘਰ ਭੇਜ ਦਿੱਤਾ ਗਿਆ ਸੀ ਪਰ ਅੱਜ ਉਸ ਦੀ ਮੌਤ ਹੋ ਗਈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।