ਦਾਨੀ ਸੱਜਣਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਜੰਗਪੁਰਾ ਨੂੰ LCD ਅਤੇ Music System ਭੇਂਟ

ਏਜੰਸੀ

ਖ਼ਬਰਾਂ, ਪੰਜਾਬ

ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਸਕੂਲ ਅਧਿਆਪਕਾਂ ਅਤੇ ਦਾਨੀ ਸੱਜਣਾਂ ਵੱਲੋਂ ਜੰਗੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ

Jangpura School

ਮੋਹਾਲੀ : ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਸਕੂਲ ਅਧਿਆਪਕਾਂ ਅਤੇ ਦਾਨੀ ਸੱਜਣਾਂ ਵੱਲੋਂ ਜੰਗੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਦੀ ਲੜੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਜੰਗਪੁਰਾ ਦੇ ਅਧਿਆਪਕਾਂ ਅਤੇ ਪਿੰਡ ਦੇ ਸਰਪੰਚ ਹਰਮਿੰਦਰ ਸਿੰਘ ਦੇ ਸਾਂਝੇ ਯਤਨਾਂ ਰਾਹੀਂ ਸਕੂਲ ਵਿੱਚ ਈ ਕੰਟੈਂਟ ਦੀ ਵਰਤੋਂ ਲਈ ਐੱਲਸੀਡੀ ਅਤੇ ਪ੍ਰਭਾਵਸ਼ਾਲੀ ਸਵੇਰ ਦੀ ਸਭਾ ਲਈ ਮਿਊਜ਼ਿਕ ਸਿਸਟਮ ਭੇਂਟ ਕੀਤਾ ਗਿਆ। 

ਸਕੂਲ ਅਧਿਆਪਕਾਂ ਹਰਦੀਪ ਕੌਰ ਨੇ ਦੱਸਿਆ ਕਿ ਸਕੂਲ ਦੇ ਸਾਰੇ ਹੀ ਅਧਿਆਪਕ ਅਤੇ ਪਿੰਡ ਦੇ ਦਾਨੀ ਸੱਜਣ ਸਕੂਲ ਦੀ ਨੁਹਾਰ ਬਦਲਣ ਲਈ ਲਗਾਤਾਰ ਯਤਨ ਕਰ ਰਹੇ ਹਨ। ਜਿਸ ਨਾਲ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਪ੍ਰਾਪਤ ਕਰਨ ਦਾ ਸੁਖਾਵਾਂ ਮਾਹੌਲ ਮਿਲੇਗਾ।

 ਪਿੰਡ ਦੇ ਦਾਨੀ ਸੱਜਣਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਭਵਿੱਖ ਵਿੱਚ ਹੀ ਇਸੇ ਤਰ੍ਹਾਂ ਸਕੂਲ ਦੇ ਵਿਕਾਸ ਲਈ ਇਹ ਪ੍ਰਕਿਰਿਆ ਜਾਰੀ ਰੱਖਣਗੇ। ਇਸ ਮੌਕੇ ਸਕੂਲ ਮੁੱਖ ਅਧਿਆਪਕਾ ਰੇਖਾ ਰਾਣੀ , ਹਰਦੀਪ ਕੌਰ, ਦਲਜੀਤ ਸਿੰਘ , ਰਜਵੰਤ ਕੌਰ ,  ਹਰਮਿੰਦਰ ਸਿੰਘ ਅਤੇ ਪਿੰਡ ਦੇ ਹੋਰ ਪਤਵੰਤੇ ਹਾਜ਼ਰ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।