ਪੇਪਰ ਦੇਣ ਗਈ ਗੁਰਸਿੱਖ ਕੁੜੀ ਨਾਲ ਸ਼ਰੇਆਮ ਧੱਕਾ !
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਸਿੱਖ ਲੜਕੀ ਨੂੰ ਕਿਰਪਾਨ ਅਤੇ ਕੜਾ ਪਾਇਆ ਹੋਣ ਕਾਰਨ...
ਚੰਡੀਗੜ੍ਹ : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਸਿੱਖ ਲੜਕੀ ਨੂੰ ਕਿਰਪਾਨ ਅਤੇ ਕੜਾ ਪਾਇਆ ਹੋਣ ਕਾਰਨ ਇਮਤਿਹਾਨ ਵਿਚ ਬੈਠਣ ਤੋਂ ਰੋਕਣ ਦੀ ਘਟਨਾ ਦੀ ਨਿੰਦਾ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਸਿੱਖਾਂ ਨਾਲ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਅਤਿਨਿੰਦਣਯੋਗ ਹਨ ਤੇ ਇਸ ਲਈ ਸ਼੍ਰੋਮਣੀ ਕਮੇਟੀ ਨੂੰ ਲਿਖਤੀ ਤੌਰ 'ਤੇ ਭੇਜ ਕੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਆਖਿਆ ਗਿਆ ਹੈ।
ਦੱਸ ਦਈਏ ਕਿ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਇਕ ਸਿੱਖ ਲੜਕੀ ਦੱਸ ਰਹੀ ਹੈ ਕਿ ਉਹ ਪੇਪਰ ਦੇਣ ਆਈ ਸੀ ਪਰ ਉਸ ਨੂੰ ਇਮਤਿਹਾਨ ਵਿਚ ਬੈਠਣ ਲਈ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਕਿਉਂਕਿ ਉਸ ਨੇ ਕਿਰਪਾਨ ਪਾਈ ਹੋਈ ਹੈ। ਲੜਕੀ ਨੇ ਦੱਸਿਆ ਕਿ ਉਸ ਨੂੰ ਕਿਹਾ ਗਿਆ ਕਿ ਇਮਤਿਹਾਨ ਵਿਚ ਬੈਠਣ ਲਈ ਪਹਿਲਾਂ ਅਦਾਲਤ ਤੋਂ ਹੁਕਮ ਲੈ ਕੇ ਆਉ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਘਟਨਾ ਹੈ ਅਤੇ ਅਜਿਹੀਆਂ ਘਟਨਾਵਾਂ ਵਾਰ-ਵਾਰ ਵਾਪਰਨ ਤੋਂ ਰੋਕਣ ਲਈ ਸ਼੍ਰੋਮਣੀ ਕਮੇਟੀ ਨੂੰ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਕਿਹਾ ਗਿਆ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।