ਹਾਈਕੋਰਟ ਦਾ ਫੈਸਲਾ- ਹੁਣ ਨਹੀਂ ਹੋ ਸਕਦਾ ਫ਼ਸਟ ਕਜ਼ਨ’ਸਕੇ ਚਾਚੇ-ਤਾਏ ਦੇ ਬੱਚਿਆਂ ਦਾ ਆਪਸ 'ਚ ਵਿਆਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਫ਼ਸਟ ਕਜ਼ਨ’ ਨਾਲ ਲਿਵ-ਇਨ-ਰਿਲੇਸ਼ਨਸ਼ਿਪ ਵਿਚ ਰਹਿ ਰਹੇ ਨੌਜਵਾਨ ਦਾ ਉਸ ਨਾਲ ਵਿਆਹ ਕਰਵਾਉਣ ਦਾ ਦਾਅਵਾ ਗ਼ੈਰਕਾਨੂੰਨੀ ਹੈ।

Punjab and Haryana High Court

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਵਿਆਹ ਸਬੰਧੀ ਨਵਾਂ ਫੈਸਲਾ ਸੁਣਾਇਆ ਹੈ। ਇਸ ਫੈਸਲੇ ਦੇ ਤਹਿਤ ‘ਫ਼ਸਟ ਕਜ਼ਨ’ ਯਾਨੀ ਕਿ ਸਕੇ ਚਾਚੇ-ਤਾਏ, ਮਾਮੇ-ਭੂਆ ਤੇ ਮਾਸੀ ਦੇ ਬੱਚੇ ਆਪਸ ਵਿਚ ਵਿਆਹ ਨਹੀਂ ਕਰਾ ਸਕਦੇ। ਅਦਾਲਤ ਮੁਤਾਬਕ ਇਹ ਗ਼ੈਰਕਾਨੂੰਨੀ ਹੈ। 

21 ਸਾਲ ਨੌਜਵਾਨ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਾਇਆ ਫੈਸਲਾ
ਹਾਈ ਕੋਰਟ ਨੇ ਇਹ ਫ਼ੈਸਲਾ ਲੁਧਿਆਣਾ ਦੇ ਖੰਨਾ ਥਾਣੇ ਵਿਚ ਆਈਪੀਸੀ ਦੀ ਧਾਰਾ 363 (ਅਗਵਾ), 366ਏ (ਨਾਬਾਲਗ ਲੜਕੀ ’ਤੇ ਅੱਤਿਆਚਾਰ) ਤਹਿਤ ਦਰਜ ਮਾਮਲੇ ਵਿਚ ਅਗਾਊਂ ਜ਼ਮਾਨਤ ਲਈ 21 ਸਾਲ ਦੇ ਨੌਜਵਾਨ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਾਇਆ ਹੈ।

ਹਾਈ ਕੋਰਟ ਨੇ ਫੈਸਲਾ ਸੁਣਾਇਆ ਕਿ ‘ਫ਼ਸਟ ਕਜ਼ਨ’ ਨਾਲ ਲਿਵ-ਇਨ-ਰਿਲੇਸ਼ਨਸ਼ਿਪ ਵਿਚ ਰਹਿ ਰਹੇ ਨੌਜਵਾਨ ਦਾ ਉਸ ਨਾਲ ਵਿਆਹ ਕਰਵਾਉਣ ਦਾ ਦਾਅਵਾ ਗ਼ੈਰਕਾਨੂੰਨੀ ਹੈ। ਪਟੀਸ਼ਨ ’ਤੇ ਸੁਣਵਾਈ ਕਰਦਿਆਂ ਜੱਜ ਨੇ ਕਿਹਾ ਕਿ ਜੇਕਰ ਲੜਕੀ 18 ਸਾਲ ਦੀ ਹੋ ਜਾਵੇਗੀ, ਤਾਂ ਵੀ ਉਨ੍ਹਾਂ ਦਾ ਵਿਆਹ ਗ਼ੈਰਕਾਨੂੰਨੀ ਹੈ।