ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਗੱਲਬਾਤ ਦਾ ਮੋਰਚਾ ਸੰਭਾਲਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨ ਜਥੇਬੰਦੀਆਂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਸ਼ੁਰੂ ਹੋ ਚੁੱਕੀ ਹੈ

cm punjab

ਚੰਡੀਗੜ੍ਹ :ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਤੋਂ ਪਿੱਛੇ ਹਟਣ ਲਈ ਤਿਆਰ ਨਹੀਂ ਹਨ। ਇਸ ਦੇ ਕਾਰਨ ਰਾਜ ਵਿਚ ਰੇਲ ਸੇਵਾ ਸ਼ੁਰੂ ਨਹੀਂ ਕੀਤੀ ਜਾ ਰਹੀ ਹੈ। ਅਜਿਹੀ ਸਥਿਤੀ ਵਿੱਚ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਗੱਲਬਾਤ ਦਾ ਮੋਰਚਾ ਸੰਭਾਲ ਲਿਆ ਹੈ। ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਸ਼ੁਰੂ ਹੋ ਚੁੱਕੀ ਹੈ ।