ਖੇਤੀ ਕਾਨੂੰਨਾਂ ਵਿਰੁੱਧ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਵਲੋਂ 59ਵੇਂ ਦਿਨ ਧਰਨਾ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਹ ਧਰਨਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਹਰਪ੍ਰੀਤ ਸਿੰਘ ਸਿੱਧਵਾਂ ਦੀ ਅਗਵਾਈ ਹੇਠ ਧਰਨਾ ਨਿਰੰਤਰ ਜਾਰੀ ਹੈ।

rail track protest

ਜੰਡਿਆਲਾ ਗੁਰੂ- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਲਗਾਤਰ ਖੇਤੀ ਕਾਨੂੰਨਾਂ ਵਿਰੁੱਧ ਧਰਨਾ ਜਾਰੀ ਹੈ। ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਲਾਇਆ ਧਰਨਾ ਅੱਜ 59ਵੇਂ ਦਿਨ ਵੀ ਸ਼ਾਮਿਲ ਹੋ ਗਿਆ ਹੈ। ਇਹ ਧਰਨਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਹਰਪ੍ਰੀਤ ਸਿੰਘ ਸਿੱਧਵਾਂ ਦੀ ਅਗਵਾਈ ਹੇਠ ਧਰਨਾ ਨਿਰੰਤਰ ਜਾਰੀ ਹੈ। 

ਇਸ ਧਰਨੇ ਦੌਰਾਨ ਕਿਸਾਨਾਂ ਵਲੋਂ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਧਰਨੇ ਦੇ ਚਲਦੇ ਕਿਸਾਨ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। 

ਜ਼ਿਕਰਯੋਗ ਹੈ ਕਿ ਸੂਬੇ 'ਚ ਕਈ ਥਾਵਾਂ 'ਤੇ ਕਿਸਾਨਾਂ ਨੇ ਰੇਲ ਪਟੜੀਆਂ 'ਤੇ ਡੇਰਾ ਲਾਇਆ ਹੋਇਆ ਹੈ। ਇਸ ਦੇ ਮੱਦੇਨਜ਼ਰ ਪੰਜਾਬ 'ਚ ਰੇਲ ਸੇਵਾਵਾਂ ਪੂਰੀ ਤਰ੍ਹਾਂ ਠੱਪ ਹਨ। ਨਤੀਜਾ ਇਹ ਕਿ ਰੇਲਵੇ ਨੂੰ ਰੋਜ਼ਾਨਾ ਕਰੋੜਾਂ ਰੁਪਏ ਦਾ ਨੁਕਸਾਨ ਪਹੁੰਚ ਰਿਹਾ ਹੈ।