ਪੰਜਾਬ ਦੇ ਕਿਸਾਨਾਂ ਨੇ ਕੈਪਟਨ ਦੀ ਬੇਨਤੀ ਕੀਤੀ ਪ੍ਰਵਾਨ, ਗੱਡੀਆਂ ਚਲਾਉਣ ਲਈ ਹੋਏ ਸਹਿਮਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਇਹ ਫੈਸਲਾ ਪੰਜਾਬ ਦੇ ਹਿੱਤ ਵਿਚ ਲਿਆ ਹੈ ਨਾ ਕਿ ਸਰਕਾਰ ਦੇ ਦਬਾਅ ਹੇਠ ਲਿਆ ਹੈ

Captian Amrinder singh

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਕਾਰਨ ਲੰਬੇ ਸਮੇਂ ਤੋਂ ਪੰਜਾਬ ਵਿਚ ਰੇਲ ਗੱਡੀਆਂ ਨਹੀਂ ਸਨ ਚੱਲ ਰਹੀਆਂ, ਜਿਸ ਕਾਰਨ ਪੰਜਾਬ ਵਿਚ ਕੋਲੇ ਤੇ ਯੂਰੀਆ ਦੀ ਕਿੱਲਤ ਪੈਦਾ ਹੋ ਗਈ ਸੀ। ਭਾਵੇਂ ਕਿਸਾਨਾਂ ਨੇ ਮਾਲ ਗੱਡੀਆਂ ਲਈ ਟਰੈਕ ਖਾਲੀ ਕਰ ਦਿੱਤੇ ਸਨ ਪਰ ਕੇਂਦਰ ਸਰਕਾਰ ਨੇ ਸਾਫ ਕਹਿ ਦਿੱਤਾ ਸੀ ਕਿ ਜਿੰਨੀ ਦੇ ਮੁਸਾਫਰ ਗੱਡੀਆਂ ਨੂੰ ਚੱਲਣ ਨਹੀਂ ਦਿੱਤਾ ਜਾਂਦਾ ਉਹ ਮਾਲ ਗੱਡੀਆਂ ਵੀ ਨਹੀਂ ਚਲਾਉਣਗੇ।