ਸੁੱਖਾ ਲੰਮਾ ਗੈਂਗ ਨੇ ਲਈ ਡੇਰਾ ਪ੍ਰੇਮੀ ਦੇ ਪਿਤਾ ਦੇ ਕਤਲ ਦੀ ਜ਼ਿੰਮੇਵਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮ੍ਰਿਤਕ ਦੇ ਬੇਟੇ ਜਤਿੰਦਰ ਅਰੋੜਾ 'ਤੇ ਲੱਗੇ ਸੀ ਬੇਅਦਬੀ ਦੇ ਦੋਸ਼

Murder Footage

ਬਠਿੰਡਾ: ਬੀਤੇ ਦਿਨ ਭਗਤਾ ਭਾਈ ਵਿਖੇ ਬੇਅਦਬੀ ਮਾਮਲਿਆਂ ਦੇ ਮੁਲਜ਼ਮ ਦੇ ਪਿਤਾ ਡੇਰਾ ਪ੍ਰੇਮੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।  ਇਸ ਦੀ ਜ਼ਿੰਮੇਵਾਰੀ ਸੁੱਖਾ ਲੰਮਾ ਗੈਂਗ ਨੇ ਲਈ ਹੈ। ਸੁੱਖਾ ਲੰਮਾ ਗੈਂਗ ਨੇ ਫੇਸਬੁੱਕ 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਇਹ ਕਤਲ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਚਲਦਿਆਂ ਕੀਤਾ ਗਿਆ ਹੈ।

ਉਹਨਾਂ ਲਿਖਿਆ, 'ਜੋ ਭਗਤੇ ਕਤਲ ਹੋਇਆ ਉਹ ਮੇਰੇ ਵੀਰ ਹਰਜਿੰਦਰ ਤੇ ਅਮਨੇ ਨੇ ਕੀਤਾ ਹੈ। ਇਸ ਦਾ ਕਾਰਨ ਇਹ ਸੀ ਕਿ ਇਹਨਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ। ਇਹਨਾਂ ਨੇ 12 ਅਕਤੂਬਰ 2015 ਨੂੰ ਬਰਗਾੜੀ ਦੀਆਂ ਗਲੀਆਂ ਵਿਚ ਸਾਡੇ ਗੁਰੂ ਗ੍ਰੰਥ ਸਾਹਿਬ ਦੇ ਅੰਗ ਸੁੱਟੇ ਸੀ। ਭਗਤੇ ਵਿਚ ਵੀ ਇਹਨਾਂ ਨੇ ਬੇਅਦਬੀ ਕੀਤੀ ਸੀ ਤੇ ਬੇਅਦਬੀ ਕਰਨ ਤੋਂ ਬਾਅਦ ਜ਼ਿੰਮੇਵਾਰੀ ਵੀ ਲਈ।'

ਜ਼ਿਕਰਯੋਗ ਹੈ ਕਿ ਡੇਰਾ ਪ੍ਰੇਮੀ ਜਤਿੰਦਰਬੀਰ ਸਿੰਘ ਉਰਫ ਜਿੰਮੀ ਭਗਤਾ ਭਾਈ ’ਤੇ ਦੋਸ਼ ਲੱਗੇ ਸਨ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ’ਚ ਉਹ ਸਿੱਧੇ ਤੌਰ ’ਤੇ ਸ਼ਾਮਲ ਸੀ। ਇਹ ਮਾਮਲਾ ਹੁਣ ਅਦਾਲਤ ’ਚ ਵਿਚਾਰ ਅਧੀਨ ਹੈ। ਘਟਨਾ ਮੌਕੇ ਜਤਿੰਦਰ ਅਰੋੜਾ ਦੇ ਪਿਤਾ ਮਨੋਹਰ ਲਾਲ ਅਰੋੜਾ ਭਗਤਾ ਭਾਈ ਵਿਖੇ ਅਪਣੀ ਦੁਕਾਨ ’ਤੇ ਮੌਜੂਦ ਸਨ। ਇਸੇ ਦੌਰਾਨ ਦੋ ਮੋਟਰਸਾਈਕਲ ਸਵਾਰ ਨੌਜਵਾਨ ਉਥੇ ਆਏ ਤੇ ਉਕਤ ਨੂੰ ਗੋਲੀ ਮਾਰ ਕੇ ਫ਼ਰਾਰ ਹੋ ਗਏ।