ਪੰਜਾਬੀ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ’ਤੇ CM ਚੰਨੀ ਨੇ ਜਤਾਇਆ ਦੁੱਖ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਪੰਜਾਬੀ ਲੋਕ ਸੰਗੀਤ ਵਿੱਚ ਉਹਨਾਂ ਦਾ ਯੋਗਦਾਨ ਅਮਿੱਟ ਹੈ'

File photo

 

ਜਲੰਧਰ— ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਜੀ ਦਾ ਅੱਜ ਦੇਹਾਂਤ ਹੋ ਗਿਆ।  ਬਾਵਾ ਜੀ ਦੇ ’ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੁੱਖ਼ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਟਵਿੱਟਰ ’ਤੇ ਗੁਰਮੀਤ ਬਾਵਾ ਨਾਲ ਆਪਣੀ ਇਕ ਤਸਵੀਰ ਸਾਂਝੀ ਕਰਦਿਆਂ ਲਿਖਿਆ ਕਿ ਗੁਰਮੀਤ ਬਾਵਾ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ਼ ਹੋਇਆ ਹੈ।

 

 

ਪੰਜਾਬੀ ਲੋਕ ਸੰਗੀਤ ’ਚ ਉਨ੍ਹਾਂ ਦਾ ਯੋਗਦਾਨ ਅਮਿੱਟ ਹੈ। ਮੇਰੀਆਂ ਉਨ੍ਹਾਂ ਦੇ ਪਰਿਵਾਰ ਦੇ ਨਾਲ ਦਿਲੀ ਸੰਵੇਦਨਾ ਅਤੇ ਪ੍ਰਾਥਨਾਵਾਂ ਹਨ।  ਗੁਰਮੀਤ ਬਾਵਾ ਜੀ ਦੇ ਦਿਹਾਂਤ ਦੀ ਖਬਰ  ਮਿਲਣ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ।

 

 

ਗੁਰਮੀਤ ਬਾਵਾ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਅੱਜ ਅੰਮ੍ਰਿਤਸਰ ਵਿਖੇ ਉਨ੍ਹਾਂ ਨੇ ਆਖ਼ਰੀ ਸਾਹ ਲੈਂਦੇ ਹੋਏ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਿਹਾ। ਗੁਰਮੀਤ ਬਾਵਾ ਨੇ 45 ਸੈਕਿੰਡ ’ਚ ਲੰਮੀ ਹੇਕ ਲਗਾਉਣ ਦਾ ਰਿਕਾਰਡ ਆਪਣੇ ਨਾਂ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਰਾਸ਼ਟਰੀ ਐਵਾਰਡ ਸਮੇਤ ਕਈ ਹੋਰ ਸਨਮਾਨ ਵੀ ਮਿਲੇ ਸਨ।