ਲੁਧਿਆਣਾ ਦੀ ਧਾਗਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਉੱਨ ਸੜ ਕੇ ਸੁਆਹ

ਏਜੰਸੀ

ਖ਼ਬਰਾਂ, ਪੰਜਾਬ

ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ, ਰਾਹਤ ਤੇ ਬਚਾਅ ਕਾਰਜ ਜਾਰੀ

Wool worth lakhs gutted as fire breaks out at Ludhiana factory

ਲੁਧਿਆਣਾ: ਲੁਧਿਆਣਾ ਵਿਖੇ ਜੋਧੇਵਾਲ ਬਸਤੀ ਨੇੜੇ ਅੱਜ ਤੜਕੇ ਇੱਕ ਧਾਗੇ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦੀ ਉੱਨ ਸੜ ਕੇ ਸੁਆਹ ਹੋ ਗਈ। ਫੈਕਟਰੀ 'ਚੋਂ ਧੂੰਆਂ ਨਿਕਲਦਾ ਦੇਖ ਕੇ ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਲੋਕਾਂ ਨੇ ਖੁਦ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਦੇਖਦੇ ਹੀ ਦੇਖਦੇ ਅੱਗ ਇਨੀ ਵੱਧ ਗਈ ਕਿ ਪੂਰੀ ਇਮਾਰਤ ਨੂੰ ਤਬਾਹ ਕਰ ਦਿੱਤਾ।

ਇਸ ਦੇ ਨਾਲ ਹੀ ਅੱਗ ਦੀਆਂ ਲਪਟਾਂ ਨੇੜੇ ਦੀ ਫੈਕਟਰੀ ਦੇ ਲੋਕਾਂ ਤੱਕ ਪਹੁੰਚਣੀਆਂ ਸ਼ੁਰੂ ਹੋ ਗਈਆਂ। ਕਰੀਬ 1 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਇਸ ਘਟਨਾ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਦੀ ਇਮਾਰਤ ਨੂੰ ਨੁਕਸਾਨ ਪਹੁੰਚਿਆ ਹੈ। ਨਿਊ ਸ਼ਕਤੀ ਨਗਰ ਦੀ ਗਲੀ ਨੰਬਰ 8 'ਚ ਸਥਿਤ ਸ਼੍ਰੀਰਾਮ ਮੂਲ ਟਰੇਡਰਜ਼ ਫੈਕਟਰੀ ਦੀ ਚੌਥੀ ਮੰਜ਼ਿਲ 'ਚ ਅੱਗ ਲੱਗੀ ਦੇਖ ਕੇ ਲੋਕਾਂ ਨੇ ਇਸ ਦੀ ਸੂਚਨਾ ਇਸ ਦੇ ਮਾਲਕ ਨੀਰਜ ਗੋਇਲ ਨੂੰ ਫੋਨ 'ਤੇ ਦਿੱਤੀ।

ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਹੀ ਫੋਨ ਕੀਤਾ। ਥਾਣਾ ਟਿੱਬਾ ਅਤੇ ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਦੱਸਿਆ ਜਾ ਰਿਹਾ ਹੈ ਕਿ ਫਾਇਰ ਬ੍ਰਿਗੇਡ ਦੀਆਂ 8 ਤੋਂ 10 ਗੱਡੀਆਂ ਅੱਗ ਬੁਝਾਉਣ 'ਚ ਲੱਗੀਆਂ ਹੋਈਆਂ ਹਨ।