ਟੈਰਰ ਫੰਡਿੰਗ ਮਾਮਲਾ: ਹਰਸ਼ਦੀਪ ਬਾਜਵਾ ਨੂੰ ਨਿਆਂਇਕ ਹਿਰਾਸਤ ਵਿਚ ਭੇਜਿਆ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤਿੰਨ ਦਿਨ ਦਾ ਰਿਮਾਂਡ ਖਤਮ ਹੋਣ ਮਗਰੋਂ ਅੱਜ ਅਦਾਲਤ ਵਿਚ ਕੀਤਾ ਗਿਆ ਪੇਸ਼ 

Harshdeep Bajwa sent to judicial custody

ਮੋਹਾਲੀ : ਟੈਰਰ ਫੰਡਿੰਗ ਮਾਮਲੇ ਵਿੱਚ ਗ੍ਰਿਫਤਾਰ ਗੋਲਡੀ ਬਰਾੜ ਦਾ ਖਾਸਮਖਾਸ ਗੁਰਗਾ ਹਰਸ਼ਦੀਪ ਸਿੰਘ ਬਾਜਵਾ ਨੂੰ ਅੱਜ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।  

ਦੱਸ ਦੇਈਏ ਕਿ ਹਰਸ਼ਦੀਪ ਬਾਜਵਾ ਪੰਜਾਬ ਯੂਨੀਵਰਸਿਟੀ ਦਾ ਵਿਦਿਆਰਥੀ ਹੈ ਅਤੇ ਉਸ ਨੂੰ ਸਟੇਟ ਸਪੈਸ਼ਲ ਸੈਲ ਮੋਹਾਲੀ ਵੱਲੋਂ ਬੀਤੇ ਸ਼ੁਕਰਵਾਰ ਨੂੰ ਦੇਰ ਸ਼ਾਮ ਗ੍ਰਿਫ਼ਤਾਰ ਕੀਤਾ ਗਿਆ ਸੀ। ਫਿਰ ਮੁਹਾਲੀ ਅਦਾਲਤ ਵੱਲੋਂ ਉਸ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਸੀ।

ਰਿਮਾਂਡ ਦੌਰਾਨ ਹਰਸ਼ਦੀਪ ਸਿੰਘ ਬਾਜਵਾ ਵੱਲੋਂ ਕਈ ਵੱਡੇ ਖੁਲਾਸੇ ਕੀਤੇ ਗਏ ਹਨ। ਜਿਸ ਤੋਂ ਬਾਅਦ ਅੱਜ ਰਿਮਾਂਡ ਖਤਮ ਹੋਣ ਤੇ ਅੱਜ ਉਸ ਨੂੰ ਮੁੜ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਥੇ ਅਦਾਲਤ ਨੇ ਹੁਣ ਹਰਸ਼ਦੀਪ ਨੂੰ 14 ਦਿਨ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।