Mansa News: ਵਿਦੇਸ਼ ਦਾ ਵੀਜ਼ਾ ਨਾ ਲੱਗਣ 'ਤੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Mansa News: ਰਫ਼ਿਊਜ਼ਲ ਆਉਣ ਕਾਰਨ ਨੌਜਵਾਨ ਰਹਿੰਦਾ ਸੀ ਪਰੇਸ਼ਾਨ
A young man committed suicide after not getting a foreign visa Mansa News
ਪੰਜਾਬ ਦੇ ਨੌਜਵਾਨ ਬਾਹਰ ਜਾਣ ਲਈ ਬਹੁਤ ਕਾਹਲੇ ਹਨ। ਨੌਜਵਾਨ ਹਰ ਕੀਮਤ 'ਤੇ ਵਿਦੇਸ਼ ਜਾਣਾ ਚਾਹੁੰਦੇ ਹਨ ਤੇ ਉਹ ਆਪਣਾ ਸੁਪਨਾ ਪੂਰਾ ਕਰਨ ਲਈ ਕੁਝ ਵੀ ਕਰ ਸਕਦੇ ਹਨ ਪਰ ਜੇ ਉਨ੍ਹਾਂ ਦਾ ਸੁਪਨਾ ਪੂਰਾ ਨਾ ਹੋਵੇ ਤਾਂ ਉਹ ਖੌਫ਼ਨਾਕ ਕਦਮ ਵੀ ਚੁੱਕ ਲੈਂਦੇ ਹਨ। ਅਜਿਹਾ ਹੀ ਮਾਮਲਾ ਮਾਨਸਾ ਤੋਂ ਸਾਹਮਣੇ ਆਇਆ ਹੈ ਜਿਥੇ ਨੌਜਵਾਨ ਨੇ ਇੱਕ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ।
ਮ੍ਰਿਤਕ ਦੀ ਪਹਿਚਾਣ ਵਿੱਕੀ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪ੍ਰਵਾਰ ਨੇ ਲਿਖਵਾਏ ਗਏ ਬਿਆਨਾਂ ਅਨੁਸਾਰ ਕੁਝ ਮਹੀਨੇ ਪਹਿਲਾਂ ਵਿੱਕੀ ਸਿੰਘ ਵੱਲੋ ਵਿਦੇਸ਼ ਜਾਣ ਲਈ ਫ਼ਾਈਲ ਲਗਾਈ ਸੀ ਅਤੇ ਉਸ ਦੀ ਰਫ਼ਿਊਜ਼ਲ ਆ ਗਈ ਸੀ।
ਇਸ ਨੂੰ ਲੈ ਕੇ ਵਿੱਕੀ ਪਰੇਸ਼ਾਨ ਰਹਿਣ ਲੱਗ ਪਿਆ ਅਤੇ ਇਸੇ ਪਰੇਸ਼ਾਨੀ ਕਾਰਨ ਉਸਨੇ ਇਹ ਕਦਮ ਚੁੱਕ ਲਿਆ। ਰੇਲਵੇ ਪੁਲਿਸ ਨੇ 194 ਬੀਐਨਐਸਐਸ ਤਹਿਤ ਕਾਰਵਾਈ ਕਰਦੇ ਹੋਏ ਪੋਸਟ ਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾ ਦੇ ਹਵਾਲੇ ਕਰ ਦਿੱਤੀ ਹੈ।