ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਦੇ ਪੂਰੇ ਖੇਤਰ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਜੋਂ ਮਨੋਨੀਤ ਕਰਨ ਦੇ ਹੁਕਮ
ਪੰਜਾਬ ਵਿਧਾਨ ਸਭਾ ਸਪੀਕਰ ਨੇ ਦਿੱਤੇ ਹੁਕਮ
Orders to designate the entire area of Bhai Jaita Ji Memorial at Sri Anandpur Sahib as Punjab Vidhan Sabha Complex
ਚੰਡੀਗੜ੍ਹ: ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ (ਵਿਸ਼ੇਸ਼) ਇਜਲਾਸ ਸੋਮਵਾਰ, 24 ਨਵੰਬਰ, 2025 ਨੂੰ ਦੁਪਹਿਰ 1.00 ਵਜੇ ਭਾਈ ਜੈਤਾ ਜੀ ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਰੂਪਨਗਰ ਵਿਖੇ ਬੁਲਾਇਆ ਗਿਆ ਹੈ। ਇਸ ਸਬੰਧ ਵਿੱਚ ਪੰਜਾਬ ਵਿਧਾਨ ਸਭਾ ਸਪੀਕਰ ਨੇ ਪੰਜਾਬ ਵਿਧਾਨ ਸਭਾ, 2025 ਦੇ 10ਵੇਂ (ਵਿਸ਼ੇਸ਼) ਇਜਲਾਸ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਸਥਿਤ ਭਾਈ ਜੈਤਾ ਜੀ ਯਾਦਗਾਰ ਦੇ ਪੂਰੇ ਖੇਤਰ ਨੂੰ ਆਰਜ਼ੀ ਪੰਜਾਬ ਵਿਧਾਨ ਸਭਾ ਕੰਪਲੈਕਸ ਵਜੋਂ ਮਨੋਨੀਤ ਕਰਨ ਦੇ ਹੁਕਮ ਦਿੱਤੇ ਹਨ, ਜਿੱਥੇ ਸਦਨ ਦੀ ਕਾਰਵਾਈ ਸੰਬੰਧੀ ਸਾਰੇ ਨਿਯਮ ਲਾਗੂ ਹੋਣਗੇ।