ਜਲ੍ਹਿਆਂਵਾਲਾ ਬਾਗ ਦੀ ਬਦਲੇਗੀ ਰੂਪਰੇਖਾ, ਕੰਮ ਹੋਇਆ ਸ਼ੁਰੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੇਂਦਰ ਸਰਕਾਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਖ਼ੂਨੀ ਸਾਕੇ ਦੀ ਸ਼ਤਾਬਦੀ ਮਨਾਉਣ ਦੀ ਯੋਜਨਾ ਲਗਪਗ ਤਿਆਰ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ....

Jallianwala Bagh

ਅੰਮ੍ਰਿਤਸਰ (ਭਾਸ਼ਾ) : ਕੇਂਦਰ ਸਰਕਾਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਖ਼ੂਨੀ ਸਾਕੇ ਦੀ ਸ਼ਤਾਬਦੀ ਮਨਾਉਣ ਦੀ ਯੋਜਨਾ ਲਗਪਗ ਤਿਆਰ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨਾਲ ਤਾਲਮੇਲ ਕਰਕੇ ਪ੍ਰੋਗਰਾਮ ਉਲੀਕਣੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਪਹਿਲੇ ਪੜਾਅ ਤਹਿਤ ਕੇਂਦਰ ਸਰਕਾਰ ਵੱਲੋਂ ਇਤਿਹਾਸਕ ਖੂਹ ਉੱਪਰ ਤੇ ਇਸ ਦੇ ਆਲੇ ਦੁਆਲੇ ਪਾਰਦਰਸ਼ੀ ਸ਼ੀਸ਼ਾ ਲਾਇਆ ਜਾ ਰਿਹਾ ਹੈ। 13 ਅਪਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਵਿੱਚ ਦਰਦਨਾਕ ਸਾਕਾ ਵਾਪਰਿਆ ਸੀ। ਇਸ ਵਿੱਚ ਹਜ਼ਾਰਾਂ ਲੋਕਾਂ ਦੀ ਜਾਨ ਅੰਗਰੇਜ਼ ਸਿਪਾਹੀਆਂ ਦੀ ਗੋਲੀ ਨਾਲ ਚਲੀ ਗਈ ਹੈ।

ਜਲ੍ਹਿਆਂਵਾਲਾ ਬਾਗ ਦੇ ਖੂਨੀ ਕਾਂਡ ਨੇ ਦੇਸ਼ ਵਿੱਚ ਆਜ਼ਾਦੀ ਦੀ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਸੀ। ਅੰਗਰੇਜ਼ੀ ਸਰਕਾਰ ਦੇ ਅੰਕੜਿਆਂ ਮੁਤਾਬਕ ਇੱਥੇ ਮੌਜੂਦ ਖੂਹ ਵਿੱਚ 120 ਦੇ ਕਰੀਬ ਲੋਕਾਂ ਨੇ ਛਾਲ ਲਾਈ ਤੇ ਮਾਰੇ ਗਏ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਜਲ੍ਹਿਆਂਵਾਲਾ ਬਾਗ਼ ਦੀ ਸਾਂਭ-ਸੰਭਾਲ ਦਾ ਦੌਰ ਸ਼ੁਰੂ ਹੋਇਆ। ਇਸ ਨੂੰ ਪੁਰਾਤਨ ਵਿਭਾਗ ਨੇ ਵਿਰਾਸਤ ਵਜੋਂ ਸੰਭਾਲਣਾ ਸ਼ੁਰੂ ਕਰ ਦਿੱਤਾ। ਹੁਣ 13 ਅਪਰੈਲ 1919 ਵਿੱਚ ਜਲ੍ਹਿਆਂਵਾਲਾ ਬਾਗ ਦੀ ਸ਼ਤਾਬਦੀ ਆ ਰਹੀ ਹੈ। ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਇਸ ਨੂੰ ਵਿਸ਼ਵ ਪੱਧਰ 'ਤੇ ਮਨਾਉਣਾ ਚਾਹੁੰਦੀ ਹੈ।

ਇਸ ਲਈ ਸਰਕਾਰ ਨੇ ਉਪਰਾਲੇ ਸ਼ੁਰੂ ਕਰ ਦਿੱਤੇ ਹਨ। ਸਭ ਤੋਂ ਪਹਿਲਾਂ ਇਸ ਖੂਹ ਦੀ ਰੂਪਰੇਖਾ ਬਦਲੀ ਜਾ ਰਹੀ ਹੈ। ਜਲ੍ਹਿਆਂਵਾਲਾ ਬਾਗ ਦੇ ਟਰੱਸਟ ਦੇ ਮੈਂਬਰ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਇਸ ਸ਼ਹੀਦੀ ਖੂਹ ਦੀ ਰੂਪ ਰੇਖਾ ਨੂੰ ਸੰਵਾਰਨ ਲਈ ਤੇ ਜਲ੍ਹਿਆਂਵਾਲਾ ਬਾਗ ਵਿੱਚ ਹੋਰ ਕਈ ਪ੍ਰਾਜੈਕਟਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।