ਪਾਕਿਸਤਾਨ ਸਰਕਾਰ ਨੇ ਜ਼ਮੀਨ ਤਬਾਦਲੇ ਦੇ ਮਤੇ ਨੂੰ ਕੀਤਾ ਰੱਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਰਤਾਰਪੁਰ ਸਾਹਿਬ ਗੁਰਦੁਆਰਾ ਲਾਂਘੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਮਿਲਿਆ ਹੈ। ਪਾਕਿਸਤਾਨ ਨਾਲ ਜ਼ਮੀਨ ਤਬਾਦਲਾ ਕਰਨ ਦਾ ਭਾਰਤੀ....

Kartarpur Sahib

ਨਵੀਂ ਦਿੱਲੀ (ਭਾਸ਼ਾ) : ਕਰਤਾਰਪੁਰ ਸਾਹਿਬ ਗੁਰਦੁਆਰਾ ਲਾਂਘੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਮਿਲਿਆ ਹੈ। ਪਾਕਿਸਤਾਨ ਨਾਲ ਜ਼ਮੀਨ ਤਬਾਦਲਾ ਕਰਨ ਦਾ ਭਾਰਤੀ ਪੰਜਾਬ ਦਾ ਮਤਾ ਪਾਕਿਸਤਾਨ ਸਰਕਾਰ ਨੇ ਰੱਦ ਕਰ ਦਿੱਤਾ ਹੈ। ਪਾਕਿਸਤਾਨ ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਬਾਰੇ ਬੋਲਦੇ ਹੋਏ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਕਿਹਾ 'ਕਰਤਾਰਪੁਰ ਲਾਂਘੇ ਦੇ ਮਾਮਲੇ ਵਿਚ ਜ਼ਮੀਨ ਤਬਾਦਲੇ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ'। ਪੱਤਰਕਾਰਾਂ ਨਾਲ ਗੱਲ ਬਾਤ ਕਰਦੇ ਹੋਏ ਫੈਜ਼ਲ ਨੇ ਦੱਸਿਆ ਕਿ 'ਕਰਤਾਰਪੁਰ ਲਾਂਘਾ ਦੇਣ ਦਾ ਫੈਸਲਾ ਸਿੱਖ ਭਾਈਚਾਰੇ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਕੀਤਾ ਗਿਆ।

, ਜਿਸ ਲਈ ਉਹ ਲੰਬੇ ਸਮੇਂ ਤੋਂ ਮੰਗ ਕਰ ਰਹੇ ਸਨ ਤਾਂ ਕਿ ਉਨ੍ਹਾਂ ਦੇ ਅਹਿਮ ਧਾਰਮਿਕ ਸਥਾਨ ਤੱਕ ਵੀਜ਼ਾ ਮੁਕਤ ਪਹੁੰਚ ਸੰਭਵ ਹੋ ਸਕੇ।' ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਨਹੀਂ ਕਰੇਗੀ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਸਰਦ ਰੁੱਤ ਦੇ ਸੈਸ਼ਨ ਦੌਰਾਨ ਇਹ ਮਤਾ ਪਾਇਆ ਸੀ ਕਿ ਪਾਕਿਸਤਾਨ ਨਾਲ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਇਸ ਮਤੇ ਨੂੰ ਮਨਜ਼ੂਰੀ ਲਈ ਕੇਂਦਰ ਸਰਕਾਰ ਕੋਲ ਭੇਜਣ ਦਾ ਫੈਸਲਾ ਲਿਆ ਸੀ।