ਭਾਰਤ ਦੇ ਉਪ ਚੋਣ ਕਮਿਸ਼ਨਰ ਵਲੋਂ ਡਿਪਟੀ ਕਮਿਸ਼ਨਰਾਂ ਨਾਲ ਡਿਵੀਜ਼ਨ ਪੱਧਰੀ ਸਮੀਖਿਆ ਮੀਟਿੰਗ
ਇੱਥੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵਿਚ ਭਾਰਤ ਦੇ ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ ਦੀ ਅਗਵਾਈ ਹੇਠ ਪੰਜਾਬ ਦੇ ਡਿਪਟੀ...
ਚੰਡੀਗੜ੍ਹ (ਸਸਸ) : ਇੱਥੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵਿਚ ਭਾਰਤ ਦੇ ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ ਦੀ ਅਗਵਾਈ ਹੇਠ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨਾਲ ਡਿਵੀਜ਼ਨ ਪੱਧਰੀ ਸਮੀਖਿਆ ਮੀਟਿੰਗ ਹੋਈ, ਜਿਸ ਦੌਰਾਨ ਕਈ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ (ਈ.ਆਰ.ਓ.) ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ (ਏ.ਈ.ਆਰ.ਓ.) ਨਾਲ ਵੀਡੀਓ ਕਾਨਫਰੰਸਿੰਗ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਭਾਰਤ ਦੇ ਉਪ ਚੋਣ ਕਮਿਸ਼ਨਰ ਸ੍ਰੀ ਅਲੋਕ ਸ਼ੁਕਲਾ ਅਤੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਹਾਜ਼ਰ ਸਨ।
ਮੌਤ ਹੋਣ ਦੀ ਸੂਰਤ ਵਿੱਚ ਸਬੰਧਤ ਵੋਟਰ ਦਾ ਨਾਂ ਵੋਟਰ ਸੂਚੀ ਵਿੱਚੋਂ ਕੱਟਣਾ ਯਕੀਨੀ ਬਣਾਇਆ ਜਾਵੇ। ਸ੍ਰੀ ਸਕਸੈਨਾ ਨੇ ਕਿਹਾ ਕਿ ਪੰਜਾਬ ਵਿੱਚ ਜ਼ਿਆਦਾਤਰ ਨਾਮ ਮਿਲਦੇ-ਜੁਲਦੇ ਹੋਣ ਕਾਰਨ ਵੋਟਰ ਸੂਚੀਆਂ ਦੀ ਸੁਧਾਈ ਵਿੱਚ ਦਿੱਕਤ ਆਉਂਦੀ ਹੈ। ਇਸ ਲਈ ਵੋਟਰ ਸੂਚੀਆਂ ਵਿੱਚ ਦਰਜ ਤਸਵੀਰਾਂ ਦੀ ਮਦਦ ਲਈ ਜਾਵੇ। ਉਨ੍ਹਾਂ ਖ਼ਾਸ ਤੌਰ 'ਤੇ ਆਖਿਆ ਕਿ ਤਸਵੀਰਾਂ ਬਿਲਕੁਲ ਸਾਫ਼ ਹੋਣੀਆਂ ਚਾਹੀਦੀਆਂ ਹਨ ਅਤੇ ਦੋਹਰੇ ਇੰਦਰਾਜਾਂ ਨੂੰ ਕੱਟਿਆ ਜਾਣਾ ਚਾਹੀਦਾ ਹੈ।
ਇਸ ਮੌਕੇ ਉਪ ਚੋਣ ਕਮਿਸ਼ਨਰ ਅਲੋਕ ਸ਼ੁਕਲਾ ਨੇ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਇਸ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰਾਂ ਤੋਂ ਉਨ੍ਹਾਂ ਦੇ ਜ਼ਿਲ੍ਹਿਆਂ ਦੀਆਂ ਸਮੱਸਿਆਵਾਂ ਦੀ ਰਿਪੋਰਟ ਲਈ ਗਈ ਅਤੇ ਹੋਏ ਕੰਮਾਂ ਬਾਬਤ ਪੁੱਛਿਆ ਗਿਆ। ਡਿਪਟੀ ਕਮਿਸ਼ਨਰਾਂ ਦੀ ਕਾਰਗੁਜ਼ਾਰੀ ਉਤੇ ਤਸੱਲੀ ਪ੍ਰਗਟਾਉਣ ਤੋਂ ਬਾਅਦ ਉਨ੍ਹਾਂ ਨੂੰ ਕੁੱਝ ਸੁਝਾਅ ਵੀ ਦਿਤੇ ਗਏ।