ਮੋਹਾਲੀ ਦੇ DC ਹੋਇਆ ਕੋਰੋਨਾ, ਸੋਸ਼ਲ ਮੀਡੀਆ 'ਤੇ ਦਿੱਤੀ ਜਾਣਕਾਰੀ 

ਏਜੰਸੀ

ਖ਼ਬਰਾਂ, ਪੰਜਾਬ

3 ਦਿਨ ਪਹਿਲਾਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੁਲਾਕਾਤ ਕੀਤੀ ਸੀ, ਜਿੱਥੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਮੌਜੂਦ ਸਨ।

Girish Dayalan, Deputy Commissioner

ਮੋਹਾਲੀ : ਮੋਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਕੋਰੋਨਾ ਰਿਪੋਰਟ ਕੱਲ੍ਹ ਯਾਨੀ ਐਤਵਾਰ ਨੂੰ ਪਾਜ਼ੀਟਿਵ ਆਈ ਹੈ। ਡੀ. ਸੀ. ਗਿਰੀਸ਼ ਦਿਆਲਨ ਵੱਲੋਂ ਇਸ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ ਗਰੁੱਪਾਂ 'ਚ ਸਾਂਝੀ ਕੀਤੀ ਗਈ ਹੈ।

ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਹੈ ਕਿ ਜਿਹੜੇ ਵਿਅਕਤੀ ਪਿਛਲੇ 4-5 ਦਿਨਾਂ ਦੌਰਾਨ ਉਨ੍ਹਾਂ ਦੇ ਸੰਪਰਕ 'ਚ ਆਏ ਹਨ, ਉਹ ਖੁਦ ਨੂੰ ਆਈਸੋਲੇਟ ਕਰ ਲੈਣ ਅਤੇ ਆਪਣਾ ਕੋਰੋਨਾ ਟੈਸਟ ਕਰਵਾਉਣ। ਇਹ ਵੀ ਦੱਸਿਆ ਜਾ ਰਿਹਾ ਹੈ ਕਿ 3 ਦਿਨ ਪਹਿਲਾਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੁਲਾਕਾਤ ਕੀਤੀ ਸੀ, ਜਿੱਥੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਮੌਜੂਦ ਸਨ।

ਜ਼ਿਲ੍ਹੇ 'ਚ 35 ਨਵੇਂ ਮਰੀਜ਼ ਆਏ ਸਾਹਮਣੇ
ਮੋਹਾਲੀ ਜ਼ਿਲ੍ਹੇ 'ਚ ਬੀਤੇ ਦਿਨ 35 ਨਵੇਂ ਕੋਰੋਨਾ ਦੇ ਮਰੀਜ਼ ਸਾਹਮਣੇ ਆਏ, ਜਦੋਂ ਕਿ 3 ਮਰੀਜ਼ਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 157 ਮਰੀਜ਼ ਠੀਕ ਹੋ ਚੁੱਕੇ ਹਨ। ਹੁਣ ਤੱਕ ਜ਼ਿਲ੍ਹੇ ਅੰਦਰ ਕੋਰੋਨਾ ਦੇ ਕੁੱਲ 17,498 ਮਾਮਲੇ ਸਾਹਮਣੇ ਆ ਚੁੱਕੇ ਹਨ।
ਇਨ੍ਹਾਂ 'ਚੋਂ 15,367 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 1803 ਸਰਗਰਮ ਮਾਮਲੇ ਚੱਲ ਰਹੇ ਹਨ। ਇਸ ਤੋਂ ਇਲਾਵਾ 328 ਮਰੀਜ਼ ਇਸ ਬੀਮਾਰੀ ਕਾਰਨ ਦਮ ਤੋੜ ਚੁੱਕੇ ਹਨ।