ਬਿਕਰਮ ਮਜੀਠੀਆ ਖਿਲਾਫ FIR ਤੋਂ ਬਾਅਦ ਬੋਲੇ ਪਰਗਟ ਸਿੰਘ, ਕਾਨੂੰਨ ਆਪਣੀ ਕਾਰਵਾਈ ਕਰ ਰਿਹਾ ਹੈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਰਗਟ ਸਿੰਘ ਨੇ ਕਿਹਾ ਕਿ ਉਹਨਾਂ ਨੇ ਕਦੇ ਵੀ ਇਸ ਮਾਮਲੇ ਨੂੰ ਸਿਆਸੀ ਨਜ਼ਰ ਨਾਲ ਨਹੀਂ ਦੇਖਿਆ। ਗ੍ਰ

Pargat Singh

ਚੰਡੀਗੜ੍ਹ (ਚਰਨਜੀਤ ਸਿੰਘ ਸੁਰਖਾਬ): ਡਰੱਗ ਮਾਮਲੇ ਵਿਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਐਫਆਈਆਰ ਦਰਜ ਹੋਣ ਤੋਂ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਕਾਨੂੰਨ ਨੂੰ ਅਪਣਾ ਕੰਮ ਕਰਨਾ ਚਾਹੀਦਾ ਹੈ।

ਪਰਗਟ ਸਿੰਘ ਨੇ ਕਿਹਾ ਕਿ ਉਹਨਾਂ ਨੇ ਕਦੇ ਵੀ ਇਸ ਮਾਮਲੇ ਨੂੰ ਸਿਆਸੀ ਨਜ਼ਰ ਨਾਲ ਨਹੀਂ ਦੇਖਿਆ। ਗ੍ਰਹਿ ਵਿਭਾਗ ਨੇ ਜੋ ਫੈਸਲਾ ਲਿਆ ਹੈ, ਉਹ ਸੋਮਝ ਕੇ ਲਿਆ ਹੋਵੇਗਾ। ਇਸ ਵਿਚ ਕੋਈ ਸਿਆਸਤ ਨਹੀਂ ਹੈ। ਜੇ ਕਿਸੇ ਨੇ ਕਈ ਗਲਤ ਕੰਮ ਕੀਤਾ ਹੈ ਤਾਂ ਉਸ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ।