BSF ਵਲੋਂ ਫਾਜ਼ਿਲਕਾ ਅੰਤਰਰਾਸ਼ਟਰੀ ਸਰਹੱਦ ਤੋਂ 25 ਕਿਲੋ ਹੈਰੋਇਨ ਬਰਾਮਦ

ਏਜੰਸੀ

ਖ਼ਬਰਾਂ, ਪੰਜਾਬ

ਸੰਘਣੀ ਧੁੰਦ ਕਾਰਨ ਪਾਕਿਸਤਾਨੀ ਤਸਕਰ ਭੱਜਣ 'ਚ ਕਾਮਯਾਬ

BSF recovered 25 kg of heroin from Fazilka international border

ਫਾਜ਼ਿਲਕਾ : ਬੀਐਸਐਫ ਦੇ ਜਵਾਨਾਂ ਨੇ ਇੱਕ ਵਾਰ ਫਿਰ ਪਾਕਿਸਤਾਨੀ ਤਸਕਰਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ 'ਚ ਅੰਤਰਰਾਸ਼ਟਰੀ ਸਰਹੱਦ 'ਤੇ ਕਰੀਬ 25 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਪਾਕਿਸਤਾਨੀ ਸਮੱਗਲਰਾਂ ਨਾਲ ਥੋੜ੍ਹੇ ਜਿਹੇ ਮੁਕਾਬਲੇ ਤੋਂ ਬਾਅਦ ਇਹ ਬਰਾਮਦਗੀ ਕੀਤੀ ਹੈ। ਬੀ.ਐਸ.ਐਫ ਦੇ ਜਵਾਨਾਂ ਨੂੰ ਕੁਝ ਆਦਮੀਆਂ ਨੇ ਲਲਕਾਰਿਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਜਿਸ ਦੇ ਜਵਾਬ ਵਿੱਚ ਬੀ.ਐਸ.ਐਫ ਵੱਲੋਂ ਕਰੀਬ 50 ਰਾਉਂਡ ਫਾਇਰ ਕੀਤੇ ਗਏ ਤਾਂ ਉਥੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਦੌਰਾਨ 25 ਕਿਲੋ ਹੈਰੋਇਨ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ। ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਅਜੇ ਵੀ ਉਸ ਥਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਪਰ ਤਸਕਰ ਸੰਘਣੀ ਧੁੰਦ ਦਾ ਫਾਇਦਾ ਚੁੱਕ ਕੇ ਫਰਾਰ ਹੋਣ ਵਿਚ ਕਾਮਯਾਬ ਹੋ ਗਏ।