ਸੁਰਖ਼ੀਆਂ ਵਿਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਅੱਧਾ ਦਰਜਨ ਮੋਬਾਈਲ ਬਰਾਮਦ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤਲਾਸ਼ੀ ਦੌਰਾਨ 6 ਮੋਬਾਈਲ, 2 ਸਿਮ ਕਾਰਡ, 4 ਡਾਟਾ ਕੇਬਲ ਅਤੇ 3 ਬੈਟਰੀਆਂ ਬਰਾਮਦ 

Kapurthala Jail

4 ਹਵਾਲਾਤੀਆਂ ਖ਼ਿਲਾਫ਼ ਮੁਕੱਦਮਾ ਦਰਜ 

ਕਪੂਰਥਲਾ (ਵਰੁਣ ਸ਼ਰਮਾ) : ਸਥਾਨਕ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖ਼ੀਆਂ ਵਿਚ ਹੈ ਕਿਉਂਕਿ ਇਥੋਂ ਤਲਾਸ਼ੀ ਦੌਰਾਨ 6 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਹਾਲਾਂਕਿ ਜੇਲ੍ਹਾਂ ਵਿਚੋਂ ਮੋਬਾਈਲ ਫੋਨ ਮਿਲਣਾ ਆਮ ਨਹੀਂ ਹੈ, ਇਸ ਦੇ ਬਾਵਜੂਦ ਕਪੂਰਥਲਾ ਜੇਲ੍ਹ ਵਿਚ ਮੋਬਾਈਲ ਫੋਨ ਆਦਿ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ, ਜਿਸ ਕਾਰਨ ਇਹ ਜੇਲ੍ਹ ਅਕਸਰ ਹੀ ਸੁਰਖ਼ੀਆਂ ਵਿੱਚ ਬਣੀ ਰਹਿੰਦੀ ਹੈ। 

ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਬੈਰਕਾਂ ਦੀ ਤਲਾਸ਼ੀ ਦੌਰਾਨ ਮੁੜ ਮੋਬਾਈਲ ਫੋਨ ਬਰਾਮਦ ਹੋਏ ਹਨ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਅਚਨਚੇਤ ਲਈ ਗਈ ਤਲਾਸ਼ੀ ਦੌਰਾਨ ਹੋਈ ਹੈ। 

ਜਿਸ ਸਬੰਧੀ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੋਤਵਾਲੀ ਕਪੂਰਥਲਾ ਵਿਖੇ 4 ਹਵਾਲਾਤੀਆਂ ਖ਼ਿਲਾਫ਼ 52-A ਜੇਲ੍ਹ ਐਕਟ ਤਹਿਤ ਮੁਕੱਦਮਾ ਦਰਜ ਕਰਵਾਇਆ ਹੈ। ਮਿਲੀ ਜਾਣਕਾਰੀ ਅਨੁਸਾਰ ਤਲਾਸ਼ੀ ਦੌਰਾਨ 6 ਮੋਬਾਈਲ ਫੋਨ, 2 ਸਿਮ ਕਾਰਡ, ਚਾਰ ਡਾਟਾ ਕੇਬਲ ਅਤੇ ਤਿੰਨ ਬੈਟਰੀਆਂ ਬਰਾਮਦ ਹੋਈਆਂ ਹਨ।