Punjab News: ਗੁਰਦਾਸਪੁਰ ਦੇ ਨੌਜਵਾਨ ਦੀ UK 'ਚ ਕੰਮ ਕਰਦੇ ਸਮੇਂ ਕੰਧ ਡਿੱਗਣ ਕਾਰਨ ਮੌਤ  

ਏਜੰਸੀ

ਖ਼ਬਰਾਂ, ਪੰਜਾਬ

ਮ੍ਰਿਤਕ ਦੇ ਪਿਤਾ ਮੋਹਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ 2020 ‘ਚ ਸਟੱਡੀ ਵੀਜ਼ੇ ‘ਤੇ ਯੂ.ਕੇ ਗਿਆ ਸੀ।

Ikarman Singh

 

Punjab News -  UK ਵਿਚ ਕੰਮ ਕਰਦੇ ਸਮੇਂ ਕੰਧ ਡਿੱਗਣ ਕਾਰਨ ਗੁਰਦਾਸਪੁਰ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਇਕਰਮਨ ਸਿੰਘ (26) ਪੁੱਤਰ ਮੋਹਨ ਸਿੰਘ ਵਾਸੀ ਪ੍ਰੇਮ ਨਗਰ ਗੁਰਦਾਸਪੁਰ ਵਜੋਂ ਹੋਈ ਹੈ। ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਕਰਮਨ ਚੰਗੇ ਭਵਿੱਖ ਲਈ ਵਿਦੇਸ਼ ਵਿਚ ਪੜ੍ਹਾਈ ਕਰਨ ਗਿਆ ਸੀ। 

ਮ੍ਰਿਤਕ ਦੇ ਪਿਤਾ ਮੋਹਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ 2020 ‘ਚ ਸਟੱਡੀ ਵੀਜ਼ੇ ‘ਤੇ ਯੂ.ਕੇ ਗਿਆ ਸੀ। ਉਸ ਨੂੰ ਭਾਰਤੀ ਦੂਤਾਵਾਸ ਤੋਂ ਕਿਸੇ ਵਿਅਕਤੀ ਦਾ ਫੋਨ ਆਇਆ ਕਿ ਕੰਮ ਦੌਰਾਨ ਕੰਧ ਡਿੱਗਣ ਨਾਲ ਉਹਨਾਂ ਦੇ ਪੁੱਤਰ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਸ ਨੂੰ ਘਰੋਂ ਆਪਣੇ ਲੜਕੇ ਦਾ ਫੋਨ ਆਇਆ ਸੀ ਅਤੇ ਉਹ ਬਹੁਤ ਖੁਸ਼ ਸੀ। ਅੱਜ ਉਸ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪੂਰੇ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਹੀ ਖਿਸਕ ਗਈ।

ਉਨ੍ਹਾਂ ਕਿਹਾ ਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਉਸ ਦੀ ਮੌਤ ਮੌਕੇ 'ਤੇ ਹੀ ਹੋ ਗਈ ਸੀ ਜਾਂ ਇਲਾਜ ਦੌਰਾਨ, ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਉਸ ਦੇ ਲੜਕੇ ਨੇ ਅਗਲੇ ਸਾਲ ਘਰ ਪਰਤਣਾ ਸੀ ਪਰ ਉਸ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਵਾਪਸ ਲਿਆਂਦੀ ਜਾਵੇ ਤਾਂ ਜੋ ਉਹ ਉਸ ਦਾ ਅੰਤਿਮ ਸੰਸਕਾਰ ਕਰ ਸਕਣ।  

(For more news apart from Punjab News, stay tuned to Rozana Spokesman)