Chandigarh News : ਤਣਾਅ 'ਚ ਪੁਲਿਸ ਮੁਲਾਜ਼ਮ ਕਰ ਰਹੇ ਖ਼ੁਦਕੁਸ਼ੀਆਂ, ਹਾਈ ਪਾਵਰ ਕਮੇਟੀ ਤੋਂ ਜਾਂਚ ਕਰਨ ਦੀ ਕੀਤੀ ਮੰਗ
Chandigarh News: ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਸਰਕਾਰੀ ਡਿਊਟੀ ਦੌਰਾਨ ਪੁਲਿਸ ਮੁਲਾਜ਼ਮਾਂ ਵਿਚਾਲੇ ਤਣਾਅ ਸਬੰਧੀ ਜਵਾਬ ਦਾਇਰ ਕਰਨ ਦੇ ਦਿਤੇ ਹੁਕਮ
Policemen committing suicide under stress News in punjabi : ਪੁਲਿਸ ਮੁਲਾਜ਼ਮਾਂ ਦੀਆਂ ਖ਼ੁਦਕੁਸ਼ੀਆਂ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ ਅਤੇ ਇਸ ਮਾਮਲੇ ਵਿੱਚ ਹਾਈ ਪਾਵਰ ਕਮੇਟੀ ਗਠਿਤ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਹਰਿਆਣਾ, ਪੰਜਾਬ ਅਤੇ ਯੂਟੀ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਸਰਕਾਰੀ ਡਿਊਟੀ ਦੌਰਾਨ ਪੁਲਿਸ ਮੁਲਾਜ਼ਮਾਂ ਵਿਚਾਲੇ ਤਣਾਅ ਸਬੰਧੀ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਇਹ ਵੀ ਪੜ੍ਹੋ: Tarn Taran Sahib News: ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਰੇਲਗੱਡੀ ਹੇਠਾਂ ਆ ਕੇ ਦਿੱਤੀ ਜਾਨ
ਫਗਵਾੜਾ ਨਿਵਾਸੀ ਸੁਰਿੰਦਰ ਮਿੱਤਲ ਨੇ ਪਟੀਸ਼ਨ ਦਾਇਰ ਕਰਦੇ ਹੋਏ ਹਾਈਕੋਰਟ ਨੂੰ ਦੱਸਿਆ ਕਿ ਵਧ ਰਹੇ ਤਣਾਅ ਕਾਰਨ ਪੁਲਿਸ ਮੁਲਾਜ਼ਮਾਂ ਅਤੇ ਅਫਸਰਾਂ ਦੀਆਂ ਖ਼ੁਦਕੁਸ਼ੀਆਂ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦਾ ਨਤੀਜਾ ਹੈ ਕਿ 50 ਸਾਲ ਤੋਂ ਵੱਧ ਉਮਰ ਦੇ ਪੁਲਿਸ ਮੁਲਾਜ਼ਮ ਸਵੈ-ਇੱਛਾ ਨਾਲ ਸੇਵਾਮੁਕਤੀ ਦਾ ਰਾਹ ਚੁਣ ਰਹੇ ਹਨ। ਉਦਾਹਰਣ ਵਜੋਂ ਹਰਿਆਣਾ ਪੁਲਿਸ ਸਟੇਸ਼ਨ ਹੁਸ਼ਿਆਰਪੁਰ ਵਿਖੇ ਤਾਇਨਾਤ ਏ.ਐਸ.ਆਈ ਸਤੀਸ਼ ਕੁਮਾਰ ਦੀ ਖ਼ੁਦਕੁਸ਼ੀ ਦਾ ਮਾਮਲਾ ਹਾਈਕੋਰਟ ਸਾਹਮਣੇ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ: Farming News: 570 ਏਕੜ ਝੀਂਗਾ ਪਾਲਣ ਰਕਬੇ ਵਿਚ ਕਿਸਾਨਾਂ ਦੀ ਮਿਹਨਤ ਸਦਕਾ 1310 ਟਨ ਝੀਂਗੇ ਦਾ ਹੋਇਆ ਉਤਪਾਦਨ
ਦਰਖਾਸਤਕਰਤਾ ਅਨੁਸਾਰ ਸਬੰਧਤ ਥਾਣੇ ਦੇ ਐਸਐਚਓ ਨੇ ਮ੍ਰਿਤਕ ਪੁਲਿਸ ਮੁਲਾਜ਼ਮ ਨੂੰ ਸਾਰਿਆਂ ਦੇ ਸਾਹਮਣੇ ਜ਼ਲੀਲ ਕੀਤਾ ਅਤੇ ਉਸ ਦੀ ਮਾਂ ਅਤੇ ਭੈਣ ਬਾਰੇ ਅਪਸ਼ਬਦ ਬੋਲੇ। ਸੂਬਾ ਪੁਲਿਸ ਕੋਲ ਲਟਕਦੇ ਅਜਿਹੇ ਸਾਰੇ ਖ਼ੁਦਕੁਸ਼ੀ ਕੇਸਾਂ ਦੀ ਸੁਤੰਤਰ ਤੌਰ 'ਤੇ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਅਸਲ ਕਾਰਨ ਪਤਾ ਲੱਗ ਸਕਣ। ਪਟੀਸ਼ਨਰ ਨੇ ਅਪੀਲ ਕੀਤੀ ਕਿ ਮਨੋਰੋਗ ਦੇ ਖੇਤਰ ਵਿਚ ਕੰਮ ਕਰ ਰਹੇ ਸੀਨੀਅਰ ਡਾਕਟਰਾਂ ਅਤੇ ਸੀਨੀਅਰ ਅਧਿਕਾਰੀਆਂ ਦੀ ਇਕ ਕਮੇਟੀ ਬਣਾਉਣ ਦੇ ਨਿਰਦੇਸ਼ ਦਿਤੇ ਜਾਣ ਜੋ ਪੁਲਿਸ ਬਲਾਂ ਦੇ ਕੰਮਕਾਜੀ ਹਾਲਾਤ ਵਿੱਚ ਸੁਧਾਰ ਕਰ ਸਕਣ। ਇਸ ਨਾਲ ਉਨ੍ਹਾਂ ਨੂੰ ਆਪਣਾ ਫਰਜ਼ ਨਿਭਾਉਣਾ ਆਸਾਨ ਹੋ ਜਾਵੇਗਾ ਅਤੇ ਉਹ ਤਣਾਅ ਅਤੇ ਡਿਪਰੈਸ਼ਨ ਕਾਰਨ ਖ਼ੁਦਕੁਸ਼ੀ ਦਾ ਸਹਾਰਾ ਨਹੀਂ ਲੈਣਗੇ।
ਪਟੀਸ਼ਨਕਰਤਾ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਪੁਲਿਸ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਲਈ ਇੱਕ ਵਿਸ਼ੇਸ਼ ਉੱਚ ਪੱਧਰੀ ਕਮੇਟੀ ਗਠਿਤ ਕਰਨ ਲਈ ਨਿਰਦੇਸ਼ ਦੇਣ ਦੀ ਵੀ ਮੰਗ ਕੀਤੀ ਹੈ। ਇਸ ਗੱਲ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿ ਕੀ ਸੀਨੀਅਰ ਅਤੇ ਜੂਨੀਅਰ ਬਹੁਤ ਜ਼ਿਆਦਾ ਤਣਾਅ ਵਿੱਚ ਕੰਮ ਕਰ ਰਹੇ ਹਨ ਅਤੇ ਸੁਧਾਰ ਲਈ ਸੁਝਾਅ ਵੀ ਲਏ ਜਾਣੇ ਚਾਹੀਦੇ ਹਨ।