Mohali News : ਮੋਹਾਲੀ ਦੇ ਪਿੰਡ ਸੋਹਾਣਾ ਵਿਖੇ ਵਾਪਰੇ ਦਰਦਨਾਕ ਹਾਦਸੇ ’ਤੇ ਸੀਐਮ ਮਾਨ ਨੇ ਟਵੀਟ ਕਰ ਜਤਾਇਆ ਦੁੱਖ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Mohali News : ਮਲਬੇ ਹੇਂਠੋ ਕੱਢਿਆ ਇੱਕ ਮਹਿਲਾ ਨੂੰ ਰੈਸਕਿਊ ਕੀਤਾ ਗਿਆ

ਹਾਦਸੇ ਦੀ ਤਸਵੀਰ

Mohali News in Punjabi : ਅੱਜ ਮੋਹਾਲੀ 'ਚ ਇਕ ਵੱਡਾ ਦਰਦਨਾਕ ਹਾਦਸਾ ਵਾਪਰ ਗਿਆ ਹੈ। ਪਿੰਡ ਸੋਹਾਣਾ ’ਚ ਇਕ ਬਹੁ-ਮੰਜ਼ਿਲਾ ਇਮਾਰਤ ਅਚਾਨਕ ਡਿੱਗ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਇਕ ਜਿੰਮ ਚਲਾਇਆ ਜਾ ਰਿਹਾ ਸੀ ਤੇ ਇਮਾਰਤ ਡਿੱਗਣ ਕਾਰਨ ਇਸ ਇਮਾਰਤ ਦੇ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

ਇਸ ਹਾਦਸੇ ਦੀ ਜਾਣਕਾਰੀ ਮਿਲਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁੱਖ ਪ੍ਰਗਟਾਉਂਦੇ ਹੋਏ ਆਪਣੇ 'ਐਕਸ' ਅਕਾਊਂਟ 'ਤੇ ਇਕ ਟਵੀਟ ਕੀਤਾ। ਉਨ੍ਹਾਂ ਆਪਣੀ ਪੋਸਟ 'ਚ ਲਿਖਿਆ, ''ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ‘ਚ ਸੋਹਾਣਾ ਦੇ ਨੇੜੇ ਇੱਕ ਬਹੁ-ਮੰਜ਼ਿਲਾ ਇਮਾਰਤ ਹਾਦਸਾਗ੍ਰਸਤ ਹੋਣ ਦੀ ਦੁਖ਼ਦ ਸੂਚਨਾ ਮਿਲੀ ਹੈ। ਪੂਰਾ ਪ੍ਰਸ਼ਾਸਨ ਤੇ ਹੋਰ ਬਚਾਅ ਕਾਰਜ ਵਾਲੀਆਂ ਟੀਮਾਂ ਮੌਕੇ ‘ਤੇ ਤਾਇਨਾਤ ਹਨ। ਮੈਂ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ‘ਚ ਹਾਂ। ਅਰਦਾਸ ਕਰਦੇ ਹਾਂ ਕੋਈ ਜਾਨੀ ਨੁਕਸਾਨ ਨਾ ਹੋਇਆ ਹੋਵੇ, ਦੋਸ਼ੀਆਂ ‘ਤੇ ਕਾਰਵਾਈ ਵੀ ਕਰਾਂਗੇ। ਲੋਕਾਂ ਨੂੰ ਅਪੀਲ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾਵੇ।''

ਦੱਸ ਦੇਈਏ ਕਿ ਹਾਦਸੇ ਵਾਲੀ ਥਾਂ 'ਤੇ NDRF ਦੀਆਂ ਟੀਮਾਂ ਬਚਾਅ ਕਾਰਜ ’ਚ ਜੁਟੀਆਂ ਹੋਈਆਂ ਹਨ। ਮਲਬੇ ਹੇਂਠੋ ਕੱਢਿਆ ਇੱਕ ਮਹਿਲਾ ਨੂੰ ਰੈਸਕਿਊ ਕੀਤਾ ਗਿਆ ਅਤੇ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ। ਅਜੇ ਵੀ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।