Bathinda News : ਬਠਿੰਡਾ 'ਚ ਜਨਮ ਦਿਨ ਦੀ ਪਾਰਟੀ ’ਚ ਅਣਪਛਾਤਿਆਂ ਨੇ ਚਲਾਈਆਂ ਗੋਲ਼ੀਆਂ, 5 ਵਿਅਕਤੀ ਗੰਭੀਰ ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Bathinda News : ਪੁਲਿਸ ਮੁਲਜ਼ਮਾਂ ਦੀ ਕਰ ਰਹੀ ਹੈ ਭਾਲ

file photo

Bhatinda News in Punjbai : ਬਠਿੰਡਾ ਦੇ ਇੱਕ ਨਿਜੀ ਹੋਟਲ ਵਿਚ ਬੀਤੀ ਰਾਤ ਚੱਲ ਰਹੀ ਜਨਮ ਦਿਨ ਪਾਰਟੀ ਵਿੱਚ ਅਚਾਨਕ ਬਾਹਰੋਂ ਆਏ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਵਿੱਚ 4 ਤੋਂ 5 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨਾਂ ਨੂੰ ਉਸ ਦੇ ਦੋਸਤਾਂ ਨੇ ਬਠਿੰਡਾ ਦੇ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ।

ਥਾਣਾ ਕੋਤਵਾਲੀ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਡੀਐਸਪੀ ਹਰਵੰਤ ਸਿੰਘ ਦਾ ਕਹਿਣਾ ਹੈ ਕਿ ਜਨਮ ਦਿਨ ਦੀ ਪਾਰਟੀ ਦੌਰਾਨ ਕੁਝ ਨੌਜਵਾਨਾਂ ’ਚ ਕੁਝ ਝਗੜਾ ਹੋ ਗਿਆ ਸੀ। ਇਸ ਤੋਂ ਬਾਅਦ 2 ਅਣਪਛਾਤੇ ਵਿਅਕਤੀ ਆਏ ਅਤੇ ਉਨ੍ਹਾਂ ਨੇ ਅਚਾਨਕ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ ਤੇ ਦੋਸ਼ੀਆਂ ਦੀ ਭਾਲ ਜਾਰੀ ਹੈ।

(For more news apart from  Unidentified persons opened fire at birthday party in Bathinda, 5 persons were injured News in Punjabi, stay tuned to Rozana Spokesman)