ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਐਕਟਿਵਾ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ

Policeman dies in accident

ਬਠਿੰਡਾ: ਸਥਾਨਕ ਮੁਲਤਾਨੀਆ ਰੋਡ ਭਗਵਤੀ ਕਲੋਨੀ ਦੇ ਗੇਟ ਨੰਬਰ 2 ਨੇੜੇ ਅਣਪਛਾਤੇ ਵਾਹਨ ਨਾਲ ਟੱਕਰ ਹੋਣ ਕਾਰਨ ਐਕਟਿਵਾ ਸਵਾਰ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਸਹਾਰਾ ਹੈੱਡਕੁਆਰਟਰ 'ਤੇ ਹਾਦਸੇ ਦੀ ਸੂਚਨਾ ਮਿਲਣ 'ਤੇ, ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ, ਸੰਦੀਪ ਗੋਇਲ, ਮੌਕੇ 'ਤੇ ਪਹੁੰਚੀ। ਸਹਾਰਾ ਟੀਮ ਨੇ ਐਕਟਿਵਾ ਸਵਾਰ ਨੂੰ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਪਹੁੰਚਾਇਆ, ਜਿੱਥੇ ਡਿਊਟੀ 'ਤੇ ਮੌਜੂਦ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਮੁਲਾਜ਼ਮ ਦੀ ਪਛਾਣ ਬੇਅੰਤ ਸਿੰਘ ਪੁੱਤਰ ਕਰਮ ਸਿੰਘ (37) ਵਾਸੀ ਬੀਡ ਰੋਡ, ਗਲੀ ਨੰਬਰ 10 ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਪੁਲਿਸ ਮੁਲਾਜ਼ਮ ਆਪਣੀ ਡਿਊਟੀ ਪੂਰੀ ਕਰਕੇ ਘਰ ਪਰਤ ਰਿਹਾ ਸੀ।

ਨਹਿਰੀ ਪੁਲਿਸ ਸਟੇਸ਼ਨ ਦੇ ਇੰਚਾਰਜ ਹਰਜੋਤ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ, ਅਸੀਂ ਸੀਆਰਪੀਸੀ ਦੀ ਧਾਰਾ 194 ਤਹਿਤ ਕਾਰਵਾਈ ਕੀਤੀ, ਪੋਸਟਮਾਰਟਮ ਕਰਵਾਇਆ ਅਤੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ। ਇਹ ਪੁਲਿਸ ਮੁਲਾਜ਼ਮ, ਬੇਅੰਤ ਸਿੰਘ, ਭਾਜਪਾ ਪੰਜਾਬ ਦੇ ਸੂਬਾ ਕਾਰਜਕਾਰੀ ਮੈਂਬਰ ਸੁਖਪਾਲ ਸਿੰਘ ਸਰਾਂ ਦਾ ਗੰਨਮੈਨ ਸੀ।