Sri Anandpur Sahib ’ਚ SGPC ਨੇ ਹੈਰੀਟੇਜ ਸਟਰੀਟ ਦਾ ਕੰਮ ਰੋਕਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ : ਵਿਰਾਸਤੀ ਮਾਰਗ ’ਤੇ ਗੇਟ ਦੀ ਉਸਾਰੀ ਨਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੀ ਦਿੱਖ ਹੋਵੇਗੀ ਪ੍ਰਭਾਵਿਤ

SGPC stops work on Heritage Street in Sri Anandpur Sahib

ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਵੱਲੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਵਿਰਾਸਤੀ ਮਾਰਗ ਬਣਾਉਣ ਦਾ ਜੋ ਫੈਸਲਾ ਕੀਤਾ ਸੀ, ਉਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਕਰਕੇ ਰੋਕ ਦਿੱਤਾ ਗਿਆ ਹੈ, ਕਿਉਂਕਿ ਉਕਤ ਵਿਰਾਸਤੀ ਮਾਰਗ ’ਤੇ ਹੋਣ ਵਾਲੇ ਗੇਟ ਦੀ ਉਸਾਰੀ ਨਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੀ ਦਿੱਖ ਪ੍ਰਭਾਵਿਤ ਹੋਵੇਗੀ। ਜਿਸ ਕਰਕੇ ਇਸ ਦੀ ਇਜਾਜ਼ਤ ਕਦੇ ਵੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਆਉਣ ਵਾਲੇ ਸਮੇਂ ਵਿੱਚ ਹੋਰ ਕਾਰਜਾਂ ਬਾਰੇ ਕੀ ਕੁਝ ਨਿਕਲ ਕੇ ਆਉਂਦਾ ਹੈ ਇਹ ਦੇਖਣ ਵਾਲੀ ਗੱਲ ਹੋਵੇਗੀ, ਉਹਨਾਂ ਕਿਹਾ ਕਿ ਇੱਕ ਗੱਲ ਸਾਫ ਹੈ ਕਿ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਸਿੱਖਾਂ ਦਾ ਸਥਾਨ ਹੈ ਅਤੇ ਇੱਥੇ ਸਮੂਹ ਸਿੱਖਾਂ ਵੱਲੋਂ ਹੀ ਉਸਾਰੀ ਸਬੰਧੀ ਕੋਈ ਫੈਸਲਾ ਲਿਆ ਜਾ ਸਕਦਾ ਹੈ ਤੇ ਤਖਤ ਸਾਹਿਬ ਦੀ ਪੁਰਾਤਨ ਦਿੱਖ ਨਾਲ ਕੋਈ ਛੇੜਛਾੜ ਨਹੀਂ ਕਰ ਸਕਦਾ।