ਸੁਖਬਿੰਦਰ ਸਰਕਾਰੀਆ ਨੇ ਹੜ੍ਹ ਰੋਕੂ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਪੰਜਾਬ ਭਵਨ ਵਿਖੇ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਹੜ੍ਹ...

Sarkaria reviewed flood protection arrangements

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਪੰਜਾਬ ਭਵਨ ਵਿਖੇ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਡਰੇਨਾਂ ਦੀ ਸਫ਼ਾਈ ਅਤੇ ਹੜ੍ਹਾਂ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਬਾਬਤ ਜਾਣਕਾਰੀ ਹਾਸਲ ਕੀਤੀ। 

ਜਲ ਸਰੋਤ ਮੰਤਰੀ ਨੇ ਕਿਹਾ ਕਿ ਸਾਲ 2019 ਤੋਂ ਪਹਿਲਾਂ ਤੱਕ ਹੜ੍ਹ ਰੋਕੂ ਪ੍ਰਬੰਧਾਂ ਦੀ ਸਮੀਖਿਆ ਮੀਟਿੰਗ ਅਪ੍ਰੈਲ-ਮਈ ਮਹੀਨੇ ਵਿਚ ਹੋਇਆ ਕਰਦੀ ਸੀ ਅਤੇ ਹੜ੍ਹਾਂ ਦੀ ਰੋਕਥਾਮ ਲਈ ਸਰਕਾਰ ਕੋਲ ਬਹੁਤ ਘੱਟ ਸਮਾਂ ਹੁੰਦਾ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਹੁਣ ਹੜ੍ਹ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਮੀਟਿੰਗ ਜਨਵਰੀ-ਫਰਵਰੀ ਮਹੀਨੇ ਵਿਚ ਕਰਨੀ ਸ਼ੁਰੂ ਕੀਤੀ ਗਈ ਹੈ ਤਾਂ ਜੋ ਸੰਭਾਵੀ ਹੜ੍ਹਾਂ ਦੇ ਦਿਨਾਂ ਤੋਂ ਪਹਿਲਾਂ-ਪਹਿਲਾਂ ਪੂਰਨ ਇੰਤਜ਼ਾਮ ਕਰ ਲਏ ਜਾਣ।

ਉਨ੍ਹਾਂ ਮੁੱਖ ਸਕੱਤਰ ਅਤੇ ਜਲ ਸਰੋਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪੁਖਤਾ ਪ੍ਰਬੰਧ ਸਮੇਂ ਸਿਰ ਕਰ ਲਏ ਜਾਣ ਕਿਉਂ ਕਿ ਬਾਰਸ਼ ਦੇ ਸੀਜ਼ਨ ਵਿਚ ਹਾਲੇ ਕਾਫੀ ਸਮਾਂ ਰਹਿੰਦਾ ਹੈ। ਇਸ ਮੌਕੇ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਲੁਧਿਆਣਾ, ਫਿਰੋਜ਼ਪੁਰ, ਹੁਸ਼ਿਆਰਪੁਰ ਅਤੇ ਪਟਿਆਲਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਕੁਝ ਜ਼ਰੂਰੀ ਕੰਮਾਂ ਲਈ ਫੰਡਾਂ ਨੂੰ ਜਲਦ ਜਾਰੀ ਕਰਨ ਬਾਰੇ ਜਾਣੂੰ ਕਰਵਾਇਆ

ਜਦਕਿ ਬਾਕੀ ਜ਼ਿਲ੍ਹੇਆਂ ਦੇ ਡਿਪਟੀ ਕਮਿਸ਼ਨਰਾਂ ਨੇ ਵੀ ਆਪੋ-ਆਪਣੇ ਇਲਾਕਿਆਂ ਵਿਚ ਹੜ੍ਹ ਰੋਕੂ ਪ੍ਰਬੰਧਾਂ ਲਈ ਵਰਤੇ ਜਾਣ ਵਾਲੇ ਫੰਡਾਂ ਦੀ ਜਾਣਕਾਰੀ ਦਿਤੀ। ਸਰਕਾਰੀਆ ਨੇ ਕਿਹਾ ਕਿ ਉਹ ਵਿੱਤ ਮੰਤਰੀ ਅਤੇ ਮੁੱਖ ਮੰਤਰੀ ਨੂੰ ਲੋੜੀਦੇ ਫੰਡਾਂ ਨੂੰ ਸਮੇਂ ਸਿਰ ਜਾਰੀ ਕਰਨ ਲਈ ਕਹਿਣਗੇ। ਇਸ ਮੌਕੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

Related Stories