.
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿਚ ਲਿਆ ਫ਼ੈਸਲਾ
ਨਵੀਂ ਦਿੱਲੀ, 22 ਜਨਵਰੀ: ਇਸ ਸਮੇਂ ਕਾਂਗਰਸ ਬਾਰੇ ਇਕ ਵੱਡੀ ਖ਼ਬਰ ਹੈ | ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿਚ ਫ਼ੈਸਲਾ ਲਿਆ ਗਿਆ ਹੈ ਕਿ ਕਾਂਗਰਸ ਨੂੰ ਅਪਣਾ ਨਵਾਂ ਪ੍ਰਧਾਨ ਜੂਨ 2021 ਤਕ ਮਿਲ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਕਾਂਗਰਸ ਨੇਤਾ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਵਰਕਿੰਗ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਜੂਨ 2021 ਤਕ ਕਾਂਗਰਸ ਦਾ ਇਕ ਚੁਣਿਆ ਹੋਇਆ ਪ੍ਰਧਾਨ ਹੋਵੇਗਾ |
ਇਸ ਤੋਂ ਪਹਿਲਾਂ, ਨਿਊਜ਼ ਏਜੰਸੀ ਏ ਐਨ ਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਕਾਂਗਰਸ ਸੰਗਠਨ ਦੀਆਂ ਚੋਣਾਂ ਮਈ ਵਿਚ ਹੋ ਸਕਦੀਆਂ ਹਨ | ਨਿਊਜ਼ ਏਜੰਸੀ ਏ.ਐੱਨ.ਆਈ ਨੇ ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਦਿਤੀ ਹੈ ਕਿ ਆਲ ਇੰਡੀਆ ਕਾਂਗਰਸ ਵਰਕਿੰਗ ਕਮੇਟੀ ਦਾ ਪੂਰਾ ਸੈਸ਼ਨ 29 ਮਈ ਨੂੰ ਹੋਵੇਗਾ | ਤੁਹਾਨੂੰ ਦੱਸ ਦਈਏ ਕਿ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਈ | ਬੈਠਕ ਦੀ ਪ੍ਰਧਾਨਗੀ ਪਾਰਟੀ ਦੀ ਅੰਤਿ੍ਮ ਪ੍ਰਧਾਨ ਸੋਨੀਆ ਗਾਂਧੀ ਨੇ ਕੀਤੀ | ਕਾਂਗਰਸ ਪਾਰਟੀ ਦੀਆਂ ਇਹ ਮੀਟਿੰਗਾਂ ਵੀਡੀਉ ਕਾਨਫ਼ਰੰਸਿੰਗ ਰਾਹੀਂ ਕੀਤੀ ਗਈ | ਇਸ ਬੈਠਕ ਵਿਚ ਸੋਨੀਆ ਗਾਂਧੀ ਨੇ ਕਿਸਾਨਾਂ ਦੇ ਮੁੱਦੇ 'ਤੇ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ |
ਕਈ ਮਹੱਤਵਪੂਰਨ ਮਤੇ ਪਾਸ ਕੀਤੇ: ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਨੇ ਕਿਸਾਨਾਂ ਦੇ ਮੁੱਦੇ 'ਤੇ ਮਤਾ ਪਾਸ ਕੀਤਾ | ਇਸ ਤੋਂ ਇਲਾਵਾ, ਕੋਵਿਡ ਟੀਕਾਕਰਨ ਲਈ ਵਿਗਿਆਨਕਾਂ ਦਾ ਧਨਵਾਦ ਕਰਦਿਆਂ ਇਕ ਮਤਾ ਪਾਸ ਕੀਤਾ ਅਤੇ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ | ਬੈਠਕ ਵਿਚ ਸੀਡਬਲਯੂਸੀ ਨੇ ਅਰਨਬ ਗੋਸਵਾਮੀ 'ਤੇ ਵਟਸਐਪ ਚੈਟ ਲੀਕ ਨੂੰ ਰਾਸ਼ਟਰੀ ਸੁਰੱਖਿਆ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਹੈ ਅਤੇ ਇਸ ਦੀ